SYL ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰਿਆਣਾ  ਦਾ ਹਿਮਾਚਲ ਪ੍ਰਦੇਸ਼ ਤੋਂ ਆਉਂਦੇ ਰਾਵੀ-ਬਿਆਸ ਦਰਿਆਵਾਂ ਦੇ ਪਾਣੀਆਂ ’ਤੇ ਕੋਈ ਹੱਕ ਨਹੀਂ…

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰਿਆਣਾ  ਦਾ ਹਿਮਾਚਲ ਪ੍ਰਦੇਸ਼ ਤੋਂ ਆਉਂਦੇ ਰਾਵੀ-ਬਿਆਸ ਦਰਿਆਵਾਂ ਦੇ ਪਾਣੀਆਂ ’ਤੇ ਕੋਈ ਹੱਕ ਨਹੀਂ ਬਣਦਾ ਕਿਉਂਕਿ ਉਹ ਇਕ ਗੈਰ ਰਾਈਪੇਰੀਅਨ ਰਾਜ ਹੈ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਹਿਮਾਚਲ ਪ੍ਰਦੇਸ਼ ਕਿਸੇ ਵੀ ਗੈਰ ਰਾਈਪੇਰੀਅਨ ਰਾਜ ਨੂੰ ਦਰਿਆਈ ਪਾਣੀ ਦੇਣ ਦੀ ਗੱਲ ਉਦੋਂ ਤੱਕ ਨਾ ਕਰੇ ਜਦੋਂ ਕਿ ਜਿਹੜੇ ਰਾਜ ਵਿਚੋਂ ਇਹ ਦਰਿਆ ਲੰਘਦੇ ਹਨ, ਉਹ ਸਹਿਮਤੀ ਨਾ ਦੇਵੇ।

ਪੰਜਾਬ ਦਾ ਪਾਣੀ ਨੂੰ ਬਚਾਉਣ ਲਈ ਬਚਨਵਧ

ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਵੱਲੋਂ ਹਿਮਾਚਲ ਪ੍ਰਦੇਸ਼ ਤੋਂ ਹਰਿਆਣਾ ਨੂੰ ਸਿੱਧਾ ਨਹਿਰ ਰਾਹੀਂ ਪਾਣੀ ਦੇਣ ਦਾ ਸਮਝੌਤਾ 5 ਜੂਨ ਨੂੰ ਪ੍ਰਵਾਨ ਚੜ੍ਹਨ ਬਾਰੇ ਮੀਡੀਆ ਰਿਪੋਰਟਾਂ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਖੋਹਣ ਵਾਸਤੇ ਇਕ ਹੋਰ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਅਸੀਂ ਇਹ ਕਿਸੇ ਕੀਮਤ ’ਤੇ ਸਫਲ ਨਹੀਂ ਹੋਣ ਦਿਆਂਗੇ। 

 ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦਰਿਆਈ ਪਾਣੀਆਂ ਦੇ ਸਾਂਝੇ ਮਾਲਕ ਹਨ ਕਿਉਂਕਿ ਹਿਮਾਚਲ ਪ੍ਰਦੇਸ਼ ਤੋਂ ਇਹ ਦਰਿਆ ਸ਼ੁਰੂ ਹੁੰਦੇ ਹਨ ਤੇ ਪੰਜਾਬ ਵਿਚੋਂ ਲੰਘਦੇ ਹਨ। ਉਹਨਾਂ ਕਿਹਾ ਕਿ ਜਿਸ ਰਾਜ ਤੋਂ ਇਹ ਦਰਿਆ ਸ਼ੁਰੂ ਹੁੰਦੇ ਹਨ, ਉਹ ਹੇਠਲੇ ਰਾਜ ਜਿਥੋਂ ਦਰਿਆ ਲੰਘਦਾ ਹੈ, ਦੀ ਸਹਿਮਤੀ ਤੋਂ ਬਗੈਰ ਇਹ ਪਾਣੀ ਨਹੀਂ ਦੇ ਸਕਦਾ।

ਇਹਨਾਂ ਤੱਥਾਂ ਦੀ ਰੋਸ਼ਨੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਹਿਮਾਚਲ ਤੋਂ ਹਰਿਆਣਾ ਨੂੰ ਦਰਿਆਈ ਪਾਣੀ ਦੇਣ ਬਾਰੇ ਕਿਸੇ ਵੀ ਤਰੀਕੇ ਦੀ ਗੱਲਬਾਤ ਨਾ ਕਰਨ। ਉਹਨਾਂ ਕਿਹਾ ਕਿ ਹਿਮਾਚਲ ਪੰਜਾਬ ਦੀ ਸਹਿਮਤੀ ਤੋਂ ਬਗੈਰ ਕਿਸੇ ਗੈਰ ਰਾਈਪੇਰੀਅਨ ਰਾਜ ਨੂੰ ਪਾਣੀ ਨਹੀਂ ਦੇ ਸਕਦਾ।

ਕਦੋਂ ਖ਼ਤਮ ਹੋਇਆ ਸੀ SYL ਦਾ ਮੁੱਦਾ, ਜਾਣੋ 

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਐਸ ਵਾਈ ਐਲ ਨਹਿਰ ਦੀ ਜ਼ਮੀਨ ਉਹਨਾਂ ਦੇ ਅਸਲ ਮਾਲਕ ਕਿਸਾਨਾਂ ਨੂੰ ਵਾਪਸ ਦੇਣ ਤੋਂ ਬਾਅਦ ਇਹ ਮੁੱਦਾ ਖਤਮ ਹੋ ਗਿਆਸੀ  ਤੇ ਹੁਣ ਇਸਨੂੰ ਮੁੜ ਖੋਲ੍ਹਣ ਨਾਲ ਪੁਰਾਣੇ ਜ਼ਖ਼ਮ ਮੁੜ ਰਿਸ ਪੈਣਗੇ। ਉਹਨਾਂ ਕਿਹਾ ਕਿ ਇਸ ਨਾਲ ਅੰਤਰ ਰਾਜੀਵ ਤੇ ਅੰਤਰ ਲੋਕ ਟਕਰਾਅ ਸ਼ੁਰੂ ਹੋਵੇਗਾ ਜੋ ਖਿੱਤੇ ਵਿਚਲੀ ਸ਼ਾਂਤੀ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ।

Leave a Reply

Your email address will not be published. Required fields are marked *