ਪ੍ਰਤਾਪ ਸਿੰਘ ਬਾਜਵਾ ਨੇ ਕਟਾਰੂਚੱਕ ਮਾਮਲੇ ਦੀ CBI ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ

ਲੁਧਿਆਣਾ : ਮੰਤਰੀ ਕਟਾਰੂਚੱਕ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭੱਖਦੀ ਜਾ ਰਹੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ…

ਲੁਧਿਆਣਾ : ਮੰਤਰੀ ਕਟਾਰੂਚੱਕ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭੱਖਦੀ ਜਾ ਰਹੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਾਲ ਚੰਦ ਕਟਾਰੂਚੱਕ ਨੂੰ ਮੰਤਰੀ ਮੰਡਲ ’ਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਸੀ। ਹੁਣ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਬਾਜਵਾ ਨੇ ਇਹ ਵੀ ਮੰਗ ਕੀਤੀ ਹੈ ਕਿ ਹਾਈ ਕੋਰਟ ਦੇ ਮੁੱਖ ਜੱਜ ਇਸ ਮਾਮਲੇ ਦਾ ਖ਼ੁਦ ਨੋਟਿਸ ਲੈਣ। ਇਸ ਸਬੰਧੀ ਬਾਜਵਾ ਨੇ ਰਾਜਪਾਲ ਨੂੰ ਚਿੱਠੀ ਵੀ ਲਿਖੀ ਹੈ।

ਬਾਜਪਾ ਨੇ ਰਾਜਪਾਲ ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ ਇਸ ਮਾਮਲੇ ਨੂੰ ਸੀਬੀਆਈ ਨੂੰ ਸੌਂਪਣ ਲਈ ਦਖ਼ਲ ਦੇਣ ਤਾਂ ਜੋ ਨਿਰਪੱਖ ਕਾਰਵਾਈ ਕੀਤੀ ਜਾ ਸਕੇ। ਵਿਰੋਧੀ ਧਿਰ ਦੇ ਆਗੂ ਨੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਤੋਂ ਵੀ ਮਾਮਲੇ ਦਾ ਖ਼ੁਦ ਨੋਟਿਸ ਲੈਂਦਿਆਂ ਇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਅਪੀਲ ਕੀਤੀ।

ਬਾਜਵਾ ਨੇ ਕਿਹਾ ਕਿ ਫੋਰੈਂਸਿਕ ਜਾਂਚ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਯੋਨ ਸ਼ੋਸ਼ਣ ਦਾ ਵੀਡੀਓ ਸਹੀ ਹੈ। ਬਾਜਵਾ ਨੇ ਕਿਹਾ ਕਿ ਸਰਕਾਰ ਵੱਲੋਂ ਪੀੜਤ ਨੌਜਵਾਨ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ’ਚ ਕੀਤੀ ਗਈ ਸ਼ਿਕਾਇਤ ਨੂੰ ਵਾਪਸ ਲਵੇ। 

Leave a Reply

Your email address will not be published. Required fields are marked *