ਲੰਬੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅੱਜ ਲੰਬੀ ਵਿਖੇ ਸਮਾਗਮ ਵਿਚ ਪਹੁੰਚੇ ਜਿੱਥੇ ਉਨ੍ਹਾਂ ਨੇ ਲੰਬੀ ਤੋਂ ਉਮੀਦਵਾਰ (Candidate from Long) ਦੇ ਹੱਕ ਵਿਚ ਹਾਜ਼ਰੀਨ ਲੋਕਾਂ ਨੂੰ ਸੰਬੋਧਿਤ ਕੀਤਾ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਜਟ ਵਿਚੋਂ 34 ਹਜ਼ਾਰ ਕਰੋੜ ਤਾਂ ਲੀਡਰ ਹੀ ਖਾਂ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 5 ਸਾਲਾਂ ਵਿਚ ਦਿੱਲੀ ਦਾ ਸਾਰਾ ਕਰਜ਼ਾ ਉਤਾਰ ਦਿੱਤਾ ਹੈ। ਦਿੱਲੀ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ’ਤੇ ਕੇਜਰੀਵਾਲ (Kejriwal on Punjab Government) ਨੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਟੰਕੀ ਕਰ ਰਹੀ ਹੈ ਅਤੇ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਇਕ ਵੀ ਵਿਅਕਤੀ ਨੂੰ ਨੌਕਰੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲ ਖੰਡਰ ਬਣੇ ਹੋਏ ਹਨ। Also Read: ਘੋੜੀ ‘ਤੇ ਚੜ੍ਹ ਲਾੜੇ ਨੂੰ ਲੈਣ ਪਹੁੰਚੀ ਲਾੜੀ, ਵੀਡੀਓ ਵਾਇਰਲ
ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਇਥੇ ਕਲ ਜਲੰਧਰ ਵਿਖੇ ਤਿਰੰਗਾ ਯਾਤਰਾ ਦੌਰਾਨ ਪੰਜਾਬ ਦੇ ਲੋਕਾਂ ਲਈ ਦੋ ਹੋਰ ਗਾਰੰਟੀਆਂ ਦਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਜਲੰਧਰ ‘ਚ ਕੌਮਾਂਤਰੀ ਹਵਾਈ ਅੱਡੇ ਤੋਂ ਇਲਾਵਾ ਇਕ ਖੇਡ ਯੂਨੀਵਰਸਿਟੀ ਵੀ ਸਥਾਪਿਤ ਕੀਤੀ ਜਾਵੇਗੀ। ਰਾਜ ਦੇ ਲੋਕਾਂ ‘ਤੇ ਖਾਸ ਕਰਕੇ ਨੌਜਵਾਨਾਂ ਅੰਦਰ ਦੇਸ਼ ਭਗਤੀ ਦਾ ਜਜ਼ਬਾ ਹੋਰ ਦ੍ਰਿੜ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ‘ਚ ਕੱਢੀ ਗਈ ਇਸ ਯਾਤਰਾ ਨੂੰ ਸਮਾਜ ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਤੇ ਵੱਡੀ ਗਿਣਤੀ ‘ਚ ਲੋਕਾਂ ਨੇ ਇਸ ਯਾਤਰਾ ‘ਚ ਭਾਰੀ ਜੋਸ਼ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।



