ਚੰਡੀਗੜ੍ਹ- ਪੰਜਾਬ (Punjab) ਵਿਚ ਵਿਧਾਨ ਸਭਾ ਚੋਣਾਂ (Assembly elections) ਨੂੰ ਦੇਖਦਿਆਂ ਆਮ ਆਦਮੀ ਪਾਰਟੀ (AAP) ਨੇ ਚੋਣ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਅੱਜ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਵਲੋਂ ਇਕ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ 3 ਕਰੋੜ ਪੰਜਾਬੀਆਂ ਨੂੰ ਜੋੜਨ ਦਾ ਟੀਚਾ ਰੱਖਿਆ ਗਿਆ ਹੈ।
Also Read: ਪੈਟਰੋਲ-ਡੀਜ਼ਲ ਦੀਆਂ ਤਾਜ਼ਾਂ ਕੀਮਤਾਂ ਜਾਰੀ, ਦੇਖੋ ਆਪਣੇ ਸ਼ਹਿਰ ਦਾ ਰੇਟ
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ 3 ਕਰੋੜ ਪੰਜਾਬੀਆਂ ਨੂੰ ਜੋੜਨ ਦਾ ਟੀਚਾ ਰੱਖਿਆ ਹੈ। ਇਹ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦਾ ਮਿਸ਼ਨ ਹੈ। ਜੇਕਰ ਤੁਸੀਂ ਵੀ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਚਾਹੁੰਦੇ ਹੋ ਤਾਂ ਸਾਡੇ ਮਿਸ਼ਨ ਨਾਲ ਜੁੜੋ। ਇਸ ਮਿਸ਼ਨ ਵਿਚ ਹਰ ਕਿਸੇ ਨੂੰ ਜੋੜਿਆ ਜਾਵੇਗਾ, ਚਾਹੇ ਉਹ ਬਜ਼ੁਰਗ ਹੋਵੇ ਬੱਚਾ ਹੋਵੇ ਆਦਮੀ ਜਾਂ ਔਰਤ। ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਵਿਚ ਪੰਜਾਬ ਨੂੰ ਬਦਲਣ ਲਈ ਇਸ ਮਿਸ਼ਨ ਨਾਲ ਜੁੜੋ। ਇਸ ਦੌਰਾਨ ਆਮ ਆਦਮੀ ਨੇ ਇਕ ਨੰਬਰ 7070237070 ਵੀ ਜਾਰੀ ਕੀਤਾ ਹੈ, ਜਿਸ ‘ਤੇ ਮਿਸ ਕਾਲ ਕਰਕੇ ਪਾਰਟੀ ਨਾਲ ਜੁੜਿਆ ਜਾ ਸਕਦਾ ਹੈ।



