ਚੰਡੀਗੜ੍ਹ : 32 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਖਤਮ ਹੋ ਚੁੱਕੀ ਹੈ।ਟੋਲ ਪਲਾਜ਼ਿਆਂ ਨੂੰ ਲੈਕੇ ਵੱਡਾ ਫੈਸਲਾ ਲਿਆ ਗਿਆ ਹੈ।ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਟੋਲ ਪਲਾਜ਼ਿਆਂ ਨੂੰ ਪੁਰਾਣੇ ਰੇਟਾਂ ‘ਤੇ ਹੀ ਖੋਲ੍ਹਿਆ ਜਾ ਸਕਦਾ ਹੈ,ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਵਿਚ ਭਾਜਪਾ ਦਾ ਵਿਰੋਧ ਜਾਰੀ ਰਹੇਗਾ।ਜੱਥੇਬੰਦੀਆਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਅਸੀ ਧਰਨਿਆਂ ‘ਤੇ ਬੈਠੇ ਮੁਲਾਜ਼ਮਾਂ ਦਾ ਵੀ ਸਾਥ ਦਵਾਂਗੇ।



