ਦਰਬਾਰ ਸਾਹਿਬ ‘ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼, ਮੌਤ ਦੇ ਘਾਟ ਉਤਾਰਿਆ ਮੁਲਜ਼ਮ

ਅੰਮ੍ਰਿਤਸਰ  : ਦਰਬਾਰ ਸਾਹਿਬ ਵਿੱਚ ਅੱਜ ਇੱਕ ਮੰਦਭਾਗੀ ਘਟਨਾ ਵਾਪਰੀ ਜਦੋਂ ਇੱਕ ਵਿਅਕਤੀ ਦਰਬਾਰ ਸਾਹਿਬ ਅੰਦਰ ਦਾਖਲ ਹੋਇਆ। ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਾਮੀ…

ਅੰਮ੍ਰਿਤਸਰ  : ਦਰਬਾਰ ਸਾਹਿਬ ਵਿੱਚ ਅੱਜ ਇੱਕ ਮੰਦਭਾਗੀ ਘਟਨਾ ਵਾਪਰੀ ਜਦੋਂ ਇੱਕ ਵਿਅਕਤੀ ਦਰਬਾਰ ਸਾਹਿਬ ਅੰਦਰ ਦਾਖਲ ਹੋਇਆ। ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਾਮੀ ਰਹਿਰਾਸ ਸਾਹਿਬ ਦੇ ਪਾਠ ਵੇਲੇ ਅਣਪਛਾਤੇ ਵਿਅਕਤੀ ਨੇ ਹਰਿਮੰਦਰ ਸਾਹਿਬ ਦੇ ਸੱਚਖੰਡ ਸਾਹਿਬ, ਜਿੱਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੈ, ਨੇੜਿਓਂ ਸੁਰੱਖਿਆ ਘੇਰਾ ਟੱਪ ਕੇ ਅੰਦਰ ਚਲਾ ਗਿਆ। ਜਿਵੇਂ ਹੀ ਇਹ ਸ਼ੱਕੀ ਵਿਅਕਤੀ ਅੰਦਰ ਦਾਖਲ ਹੋਇਆ ਤਾਂ ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਫੜ ਲਿਆ।

Also Read : UPI ਭੁਗਤਾਨ ਕਰਦੇ ਸਮੇਂ ਹੋ ਜਾਓ ਸਾਵਧਾਨ, ਨਹੀਂ ਤਾਂ ਝੱਲਣਾ ਪੈ ਸਕਦੈ ਵੱਡਾ ਨੁਕਸਾਨ

ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਸੇਵਾਦਾਰਾਂ ਨੇ ਮੌਕੇ ‘ਤੇ ਹੀ ਉਸ ਨੂੰ ਫੜ ਲਿਆ। ਪੁਲਿਸ ਅਤੇ ਐਸ.ਜੀ.ਪੀ.ਸੀ. (SGPC) ਅਧਿਕਾਰੀ ਇਸ ਦੀ ਜਾਂਚ ਕਰ ਰਹੇ ਹਨ ਅਤੇ ਇਸ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ ਕਿ ਇਹ ਕੌਣ ਸੀ ਅਤੇ ਇਸ ਦਾ ਮਕਸਦ ਕੀ ਸੀ।

Also Read : CM ਚੰਨੀ ਨੇ ਕਿਸਾਨ ਜੱਥੇਬੰਦੀਆਂ ਨਾਲ 23 ਦਸੰਬਰ ਨੂੰ ਸੱਦੀ ਮੀਟਿੰਗ

ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਨੇੜੇ ਪੈਰ ਰੱਖਣ ਲਈ ਪਹੁੰਚਿਆ ਤਾਂ ਟਾਸਕ ਫੋਰਸ ਦੇ ਅਧਿਕਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਉਸ ਨੂੰ SGPCਉਸ ਨੂੰ ਉਸ ਦੇ ਦਫ਼ਤਰ ਲਿਜਾਇਆ ਗਿਆ ਅਤੇ ਉੱਥੇ ਭੜਕੀ ਭੀੜ ਨੇ ਉਸ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ।  

Leave a Reply

Your email address will not be published. Required fields are marked *