CM ਚੰਨੀ ਨੇ ਕਿਸਾਨ ਜੱਥੇਬੰਦੀਆਂ ਨਾਲ 23 ਦਸੰਬਰ ਨੂੰ ਸੱਦੀ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਨੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 23 ਦਸੰਬਰ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਨੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 23 ਦਸੰਬਰ ਨੂੰ ਦੁਪਿਹਰ 11 ਵਜੇ ਪੰਜਾਬ ਭਵਨ (Punjab Bhawan) ਵਿਖੇ ਕੀਤੀ ਜਾਵੇਗੀ।ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰ 32 ਕਿਸਾਨ ਜੱਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। Also Read : UPI ਭੁਗਤਾਨ ਕਰਦੇ ਸਮੇਂ ਹੋ ਜਾਓ ਸਾਵਧਾਨ, ਨਹੀਂ ਤਾਂ ਝੱਲਣਾ ਪੈ ਸਕਦੈ ਵੱਡਾ ਨੁਕਸਾਨ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 32 ਕਿਸਾਨ ਜੱਥੇਬੰਦੀਆਂ ਨੇ ਮੀਟਿੰਗ ਕੀਤੀ ਹੈ।ਟੋਲ ਪਲਾਜ਼ਿਆਂ ਨੂੰ ਲੈਕੇ ਵੱਡਾ ਫੈਸਲਾ ਲਿਆ ਗਿਆ ਹੈ।ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਟੋਲ ਪਲਾਜ਼ਿਆਂ ਨੂੰ ਪੁਰਾਣੇ ਰੇਟਾਂ ‘ਤੇ ਹੀ ਖੋਲ੍ਹਿਆ ਜਾ ਸਕਦਾ ਹੈ,ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਵਿਚ ਭਾਜਪਾ ਦਾ ਵਿਰੋਧ ਜਾਰੀ ਰਹੇਗਾ।ਜੱਥੇਬੰਦੀਆਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਅਸੀ ਧਰਨਿਆਂ ‘ਤੇ ਬੈਠੇ ਮੁਲਾਜ਼ਮਾਂ ਦਾ ਵੀ ਸਾਥ ਦਵਾਂਗੇ।

 

Leave a Reply

Your email address will not be published. Required fields are marked *