ਦਿੱਲੀ ਛੱਡ ਸਾਰੇ ਮਹਾਨਗਰਾਂ ‘ਚ ਪੈਟਰੋਲ ਦੇ ਰੇਟ 100 ਤੋਂ ਪਾਰ, ਚੈੱਕ ਕਰੋ ਅੱਜ ਦੇ ਤਾਜ਼ਾ ਰੇਟ

ਨਵੀਂ ਦਿੱਲੀ : ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ (Petrol & Diesel) ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਰਾਸ਼ਟਰੀ ਬਾਜ਼ਾਰ ‘ਚ ਅੱਜ (ਐਤਵਾਰ) ਯਾਨੀ…

ਨਵੀਂ ਦਿੱਲੀ : ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ (Petrol & Diesel) ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਰਾਸ਼ਟਰੀ ਬਾਜ਼ਾਰ ‘ਚ ਅੱਜ (ਐਤਵਾਰ) ਯਾਨੀ 19 ਦਸੰਬਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਭਾਰਤੀ ਤੇਲ ਕੰਪਨੀਆਂ ਨੇ 04 ਦਸੰਬਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਦੇਸ਼ ਦਾ ਸਭ ਤੋਂ ਸਸਤਾ ਪੈਟਰੋਲ ਪੋਰਟ ਬਲੇਅਰ ਵਿੱਚ ਵਿਕ ਰਿਹਾ ਹੈ। ਜਿੱਥੇ ਪੈਟਰੋਲ 82.96 ਰੁਪਏ ਅਤੇ ਡੀਜ਼ਲ 77.13 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਮੈਟਰੋ ਦੀ ਗੱਲ ਕਰੀਏ ਤਾਂ ਦਿੱਲੀ ‘ਚ ਪੈਟਰੋਲ-ਡੀਜ਼ਲ ਦਾ ਰੇਟ ਸਭ ਤੋਂ ਸਸਤਾ ਹੈ।

Also Read : ਸ੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਨੂੰ ਲੈ ਕੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ

ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੇ ਤਾਜ਼ਾ ਅਪਡੇਟ ਦੇ ਅਨੁਸਾਰ, 19 ਦਸੰਬਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਬਾਕੀ ਮਹਾਨਗਰਾਂ ਦੇ ਮੁਕਾਬਲੇ ਪੈਟਰੋਲ-ਡੀਜ਼ਲ ਸਭ ਤੋਂ ਸਸਤਾ ਵਿਕ ਰਿਹਾ ਹੈ। ਇਸ ਦੇ ਨਾਲ ਹੀ, ਮੁੰਬਈ ਵਿੱਚ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਮਹਾਨਗਰਾਂ ਵਿੱਚ ਸਭ ਤੋਂ ਵੱਧ ਹਨ। ਦਿੱਲੀ ਤੋਂ ਇਲਾਵਾ ਹੋਰ ਵੱਡੇ ਮਹਾਨਗਰਾਂ ‘ਚ ਵੀ ਪੈਟਰੋਲ 100 ਤੋਂ ਪਾਰ ਵਿਕ ਰਿਹਾ ਹੈ।

ਸ਼ਹਿਰ             ਪੈਟਰੋਲ                       ਡੀਜ਼ਲ
ਦਿੱਲੀ                95.41                        86.67
ਮੁੰਬਈ               109.98                      94.14
ਕੋਲਕਾਤਾ           104.67                      89.79
ਚੇਨਈ               101.40                       91.43

Also Read : ਦਰਬਾਰ ਸਾਹਿਬ ‘ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼, ਮੌਤ ਦੇ ਘਾਟ ਉਤਾਰਿਆ ਮੁਲਜ਼ਮ

ਸ਼ਹਿਰ                     ਪੈਟਰੋਲ               ਡੀਜ਼ਲ
ਭੋਪਾਲ                     107.23             90.87
ਬੰਗਲੌਰ                   100.58             85.01
ਪਟਨਾ                      105.92            91.09
ਰਾਂਚੀ                        98.52              91.56
ਲਖਨਊ                    95.28              86.80
ਚੰਡੀਗੜ੍ਹ                   94.23              80.09
ਨੋਇਡਾ                     95.51              87.01
ਪੋਰਟ ਬਲੇਅਰ            82.96              77.13

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਵੇਰੇ 6 ਵਜੇ ਅਪਡੇਟ ਹੁੰਦੀਆਂ ਹਨ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ ‘ਤੇ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਹਰ ਰੋਜ਼ ਕੀਮਤਾਂ ਦੀ ਸਮੀਖਿਆ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ।

Leave a Reply

Your email address will not be published. Required fields are marked *