ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਉੜੀਸਾ ਰੇਲ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਕਹੀ ਇਹ ਵੱਡੀ ਗੱਲ

ਕੈਨੇਡਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਨੀਵਾਰ ਨੂੰ ਉੜੀਸਾ ਵਿੱਚ ਹੋਏ ਰੇਲ ਹਾਦਸੇ ਨੂੰ ਲੈ ਕੇ ਦੁੱਖ ਸਾਂਝਾ ਕੀਤਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ…

ਕੈਨੇਡਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਨੀਵਾਰ ਨੂੰ ਉੜੀਸਾ ਵਿੱਚ ਹੋਏ ਰੇਲ ਹਾਦਸੇ ਨੂੰ ਲੈ ਕੇ ਦੁੱਖ ਸਾਂਝਾ ਕੀਤਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਕੈਨੇਡੀਅਨ ਪ੍ਰਧਾਨ ਨੇ ਹਾਦਸੇ ਨੂੰ ਲੈ ਕੇ ਟਵੀਟ ਕੀਤਾ ਹੈ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਵਿੱਚ ਲਿਖਿਆ ਹੈ ਕਿ ਉਡੀਸ਼ਾ ਭਾਰਤ ਵਿੱਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ ਦੁਖਾਇਆ ਹੈ। ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਉਨ੍ਹਾਂ ਲੋਕਾਂ ਲਈ ਆਪਣੀ ਡੂੰਘੀ ਹਮਦਰਦੀ ਭੇਜ ਰਿਹਾ ਹਾਂ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ ਇਸ ਔਖੇ ਸਮੇਂ ਵਿੱਚ ਕੈਨੇਡੀਅਨ ਭਾਰਤ ਦੇ ਲੋਕਾਂ ਨਾਲ ਖੜ੍ਹੇ ਹਨ।

ਉੜੀਸਾ ਵਿੱਚ ਹੋਏ ਰੇਲ ਹਾਦਸੇ ਵਿੱਚ ਹੁਣ 250 ਤੋਂ ਵਧੇਰੇ ਮੌਤਾਂ ਹੋਣ ਦੀ ਸੂਚਨਾ ਮਿਲੀ ਹੈ ਉਥੇ ਹੀ 900 ਤੋਂ ਵਧੇਰੇ ਲੋਕ ਜ਼ਖ਼ਮੀ ਹੋਏ ਹਨ। ਇਸ ਨੂੰ ਲੈ ਕੇ ਮੁਆਵਜ਼ੇ ਦਾ ਵੀ ਐਲਾਨ ਕੀਤਾ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਟਵੀਟ ਕਰਕੇ ਦੁੱਖ ਪ੍ਰਗਟਾਇਆ ਗਿਆ ਹੈ ਅਤੇ ਅੱਜ ਪ੍ਰਧਾਨ ਮੰਤਰੀ ਮੋਦੀ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਖੁ਼ਦ ਜਾਣਗੇ।

Leave a Reply

Your email address will not be published. Required fields are marked *