ਅੰਮ੍ਰਿਤਸਰ : ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੇ ਮੱਦੇਨਜ਼ਰ ਅੱਜ ਸ੍ਰੀ ਦਰਬਾਰ ਸਾਹਿਬ ਦੇ ਮੰਜੀ ਸਾਹਿਬ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਇਸ ਮੌਕੇ ਤੁਹਾਨੂੰ ਦੱਸ ਦੇਈਏ ਕਿ ਇੱਕ ਵਿਅਕਤੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਸੱਚਖੰਡ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਉਥੇ ਖੜ੍ਹੇ ਸੇਵਾਦਾਰਾਂ ਨੇ ਦਬੋਚ ਲਿਆ ਅਤੇ ਮੌਤ ਦੇ ਘਾਟ ਉਤਾਰ ਦਿੱਤਾ।
Also Read : ਬੇਅਦਬੀ ਮਾਮਲੇ ‘ਤੇ Dy CM ਸੁਖਜਿੰਦਰ ਰੰਧਾਵਾ ਨੇ 295A ਨੂੰ ਲੈਕੇ ਦਿੱਤਾ ਵੱਡਾ ਬਿਆਨ
ਇਸ ਸਬੰਧੀ ਅੱਜ ਕੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਐਸਜੀਪੀਸੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਅਰੰਭ ਕਰਕੇ ਆਪਣੀ ਗਲਤੀ ਮੁਆਫ਼ ਕਰਨ ਵਾਲੇ ਦੁਸ਼ਟ ਪਾਪੀ ਵੱਲੋਂ ਕੀਤੀ ਗਈ ਕਾਰਵਾਈ ਸਬੰਧੀ ਪਾਠ ਰੱਖਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।



