ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (DY Sukhjinder Singh Randhawa) ਵੀ ਮੌਜੂਦ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਘਟਨਾ ਦੀ ਜਿੰਨੀ ਨਿੰਦਿਆ ਕੀਤੀ ਜਾਵੇ ਉਨੀ ਹੀ ਘੱਟ ਹੈ। Also Read : ਕਪੂਰਥਲਾ ਬੇਅਦਬੀ ਮਾਮਲੇ ‘ਚ ਨਵਾਂ ਮੋੜ, ਭੀੜ ਨੇ ਮੁਲਜ਼ਮ ਨੂੰ ੳਤਾਰਿਆ ਮੌਤ ਦੇ ਘਾਟ
ਉਨ੍ਹਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਹੋਣ ਉਸ ਲਈ ਮੈਂ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਜਿੰਨੀਆਂ ਵੀ ਧਾਰਮਿਕ ਸੰਸਥਾਵਾਂ ਹਨ, ਧਾਰਮਿਕ ਅਦਾਰੇ ਹਨ ਚਾਹੇ ਕੋਈ ਵੀ ਧਾਰਮਿਕ ਅਦਾਰਾ ਹੋਵੇ ਉਨ੍ਹਾਂ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਚੋਣਾਂ ਨੇੜੇ ਹੋਣ ਕਾਰਣ ਗਲਤ ਤਾਕਤਾਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹੋਣ। ਉਨ੍ਹਾਂ ਕਿਹਾ ਕਿ ਅਜਿਹੀਆਂ ਤਾਕਤਾਂ ਨੂੰ ਬੇਨਕਾਬ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਸੰਗਤਾਂ ਨੂੰ ਬੇਨਤੀ ਕਰਦਾ ਹਾਂ ਕਿ ਇਸ ਚੀਜ਼ ਦਾ ਧਿਆਨ ਰੱਖਣ, ਗੁਰਦੁਆਰਿਆਂ ਦਾ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਲੋਕ ਸ਼ਾਂਤੀ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਤਹਿ ਤੱਕ ਪਹੁੰਚਿਆ ਜਾਵੇਗਾ ਅਤੇ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।



