ਕਪੂਰਥਲਾ : ਬੀਤੇ ਦਿਨੀਂ ਕਪੂਰਥਲਾ (Kapurthala) ਵਿੱਚ ਹੋਏ ਬੇਅਦਬੀ ਕਾਂਡ ਨੂੰ ਲੈ ਕੇ ਇੱਕ ਨਵਾਂ ਖੁਲਾਸਾ ਹੋਇਆ ਹੈ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਮ੍ਰਿਤਕ ਨੌਜਵਾਨ ਬਾਰੇ ਇੱਕ ਔਰਤ ਨੇ ਦਾਅਵਾ ਕੀਤਾ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਾਂਡ ਵਿੱਚ ਮਾਰਿਆ ਗਿਆ ਵਿਅਕਤੀ ਉਸ ਦਾ ਭਰਾ ਹੈ। ਔਰਤ ਬਿਹਾਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ।
Also Read : ਬੱਚੀ ਨੇ ਸੁਸਾਇਡ ‘ਚ ਲਿਖਿਆ, ‘ਸਿਰਫ ਮਾਂ ਦੀ ਕੁੱਖ ਤੇ ਕਬਰ ਹੀ ਸੁਰੱਖਿਅਤ ਰਹਿ ਗਈ’
ਦੱਸ ਦਈਏ ਕਿ ਨਿਜ਼ਾਮਪੁਰ ਪਿੰਡ (Nizampur village) ‘ਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਸੀ। ਪਿੰਡ ਨਿਜ਼ਾਮਪੁਰ ਵਿੱਚ ਨਿਸ਼ਾਨ ਸਾਹਿਬ ਦੀ ਤੋੜਭੰਨ ਦੀ ਕੋਸ਼ਿਸ਼ ਕੀਤੀ ਗਈ। ਇੱਕ ਵਿਅਕਤੀ ਨੇ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਮਗਰੋਂ ਪਿੰਡ ਵਾਸੀਆਂ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ। ਇਸੇ ਮਾਮਲੇ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਬੀਤੇ ਦਿਨ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਬੇਅਦਬੀ ਮਾਮਲੇ ਵਿੱਚ ਕਤਲ ਕਰ ਦਿੱਤਾ ਗਿਆ ਸੀ, ਜਿਸ ਕਾਰਨ ਪੁਲਿਸ ਨੇ ਇਸ ਘਟਨਾ ਸਬੰਧੀ 2 FIR ਦਰਜ ਕੀਤੀਆਂ ਸੀ।

