ਚੰਡੀਗੜ : ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ (Akali leader Bikramjit Singh Majithia) ਖ਼ਿਲਾਫ਼ ਪੰਜਾਬ ਸਰਕਾਰ (Government of Punjab) ਵਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਉਠ ਰਹੇ ਹਨ। ਪੰਜਾਬ ਸਰਕਾਰ (Government of Punjab) ਵਲੋਂ ਪਹਿਲਾਂ ਪ੍ਰਾਈਵੇਟ ਬੱਸਾਂ (Private buses) ਨੂੰ ਲੈ ਕੇ ਕਾਰਵਾਈ ਕੀਤੀ ਗਈ ਸੀ, ਜਿਸ ‘ਤੇ ਪੰਜਾਬ ਸਰਕਾਰ (Private buses) ਨੂੰ ਹਾਈਕੋਰਟ (High Court) ਵਿਚ ਮੂੰਹ ਦੀ ਖਾਣੀ ਪਈ ਸੀ। ਇਸ ਤੋਂ ਇਲਾਵਾ ਹੋਰ ਸਾਜ਼ਿਸ਼ਾਂ ਤਹਿਤ ਬਿਕਰਮ ਸਿੰਘ ਮਜੀਠੀਆ (Bikram Singh Majithia) ਖਿਲਾਫ ਕਾਰਵਾਈ ਕਰਨ ਲਈ ਵੀ ਕਈ ਤਰ੍ਹਾਂ ਦੀਆਂ ਸਾਜ਼ਿਸ਼ਾਂ ਘੜੀਆਂ ਗਈਆਂ, ਜਿਸ ਬਾਰੇ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰੈਸ ਕਾਨਫਰੰਸ ਕਰਕੇ ਪਰਦਾਫਾਸ਼ ਕੀਤਾ ਗਿਆ। Also Read : ਭਾਰਤ ਪਹੁੰਚੀ ਐੱਸ.-400 ਏਅਰ ਡਿਫੈਂਸ ਸਿਸਟਮ ਦੀ ਪਹਿਲੀ ਖੇਪ, ਪੰਜਾਬ ‘ਚ ਕੀਤਾ ਗਿਆ ਤਾਇਨਾਤ
ਹੁਣ ਜਦੋਂ ਮੰਤਰੀ ਬਿਕਰਮ ਮਜੀਠੀਆ ਵਿਰੁੱਧ ਕਾਰਵਾਈ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਬਿਕਰਮ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਸਾਨੂੰ ਤਾਂ ਪਹਿਲਾਂ ਤੋਂ ਹੀ ਪਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਦਿਨਾਂ ਵਿਚ 3 ਡੀ.ਜੀ.ਪੀ. ਬਦਲੇ ਗਏ ਹਨ ਜਦੋਂ ਕਿ ਹਿਸਟਰੀ ਫਰੋਲ ਕੇ ਦੇਖ ਲਓ ਡੀ.ਜੀ.ਪੀ. ਜਿਹੜਾ ਹੁੰਦਾ ਹੈ ਉਸ ਨੂੰ ਇੰਝ ਬਦਲਿਆ ਨਹੀਂ ਜਾਂਦਾ। ਇਸ ਸਿਰਫ ਇਸ ਲਈ ਕੀਤਾ ਗਿਆ ਕਿਉਂਕਿ ਇਹ ਬਾਦਲਾਂ ਤੇ ਮਜੀਠੀਆ ਨੂੰ ਫੜ ਕੇ ਅੰਦਰ ਕਰਨਾ ਚਾਹੁੰਦੇ ਹਨ। Also Read : ਪੰਜਾਬ ਵਿਚ ਸਰਦੀ ਦੀਆਂ ਹੋਈਆਂ ਛੁੱਟੀਆਂ, 24 ਤੋਂ 31 ਤੱਕ ਬੰਦ ਰਹਿਣਗੇ ਸਕੂਲ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਖੀ ਕਿਉਂ ਹੋ ਰਹੀ ਹੈ ਮੈਨੂੰ ਲੈ ਚੱਲੋ ਜਿੱਥੇ ਲਿਜਾਣਾ। ਮੈਂ ਜਾਣ ਨੂੰ ਤਿਆਰ ਹਾਂ। ਉਨ੍ਹਾਂ ਕਿਹਾ ਕਿ ਇਹ ਜੋ ਬਦਲਾਖੋਰੀ ਦੀ ਰਾਜਨੀਤੀ ਹੈ ਇਸ ਦਾ ਸਰਕਾਰਾਂ ਨੂੰ ਖਾਮਿਆਜ਼ਾ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ ਪੰਜਾਬ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੇਰੇ ‘ਤੇ ਵੀ ਅਜਿਹੇ ਹੀ ਸੈਂਕੜੇ ਪਰਚੇ ਇਨ੍ਹਾਂ ਵਲੋਂ ਕੀਤੇ ਗਏ ਹਨ ਇਸ ਤੋਂ ਇਲਾਵਾ ਮੇਰੀ ਪਤਨੀ ‘ਤੇ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਬਦਲਾਖੋਰੀ ਨਹੀਂ ਸਗੋਂ ਲੋਕਾਂ ਦੀ ਸੇਵਾ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਇਨ੍ਹਾਂ ਦਾ ਭਲਾ ਕਰੇ। ਉਨ੍ਹਾਂ ਕਿਹਾ ਕਿ ਅਸੀਂ ਅਜਿਹੀਆਂ ਲੜਾਈਆਂ ਲੜਾਂਗੇ ਕਿਉਂਕਿ ਇਹ ਸਾਡੇ ਲਈ ਇਹ ਕੋਈ ਨਵੀਂ ਗੱਲ ਨਹੀਂ ਹੈ। Also Read : ਰੇਲ ਰੋਕੋ ਅੰਦੋਲਨ ਦੌਰਾਨ ਇਕ ਕਿਸਾਨ ਦੀ ਠੰਢ ਲੱਗਣ ਕਾਰਣ ਹੋਈ ਮੌਤ

ਡਾ. ਦਲਜੀਤ ਚੀਮਾ ਨੇ ਦੱਸਿਆ ਸੀ ਅਕਾਲੀ ਦਲ ਖਿਲਾਫ ਰਚੀ ਜਾ ਰਹੀ ਹੈ ਸਾਜ਼ਿਸ਼
ਬੀਤੇ ਦਿਨੀਂ ਦਲਜੀਤ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਗਿਆ ਸੀ ਕਿ ਕਾਂਗਰਸ ਪਾਰਟੀ ਵੱਲੋਂ ਅਕਾਲੀ ਦਲ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹੀ ਚਾਹੁੰਦੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਸ. ਸੁਖਬੀਰ ਸਿੰਘ ਬਾਦਲ ਜਾਂ ਬਿਕਰਮ ਸਿੰਘ ਮਜੀਠੀਆ ਨੂੰ ਅੰਦਰ ਕੀਤਾ ਜਾਵੇ ਤਾਂ ਜੋ ਉਹ ਜਨਤਾ ਅੱਗੇ ਵਿਚਰ ਕੇ ਇਹ ਗੱਲ ਕਹਿ ਸਕੇ ਕਿ ਉਨ੍ਹਾਂ ਨੇ ਆਪਣਾ ਵਾਅਦਾ ਨਿਭਾਇਆ ਹੈ। ਦਲਜੀਤ ਚੀਮਾ ਨੇ ਕਿਹਾ ਕਿ ਹੁਣ ਅਕਾਲੀ ਦਲ ਜਦੋਂ ਸੱਤਾ ਵਾਲੇ ਪਾਸੇ ਵੱਧ ਰਿਹਾ ਹੈ ਤਾਂ ਕਾਂਗਰਸ ਕਿਸੇ ਨਾ ਕਿਸੇ ਤਰੀਕੇ ਇਹ ਰੋਕਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਕਾਲੀ ਦਲ ਦਾ ਇਤਿਹਾਸ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾ ਤਾਂ ਕਦੇ ਕੇਂਦਰ ਸਰਕਾਰ ਅੱਗੇ ਝੁਕਿਆ ਹੈ ਅਤੇ ਨਾ ਹੀ ਸੂਬਾ ਸਰਕਾਰ ਅੱਗੇ ਝੁਕੇਗਾ।




