ਕਾਂਗਰਸ ਤੋਂ ਰਾਣਾ ਗੁਰਮੀਤ ਸੋਢੀ ਨੇ ਦਿੱਤਾ ਅਸਤੀਫਾ, ਬੀ.ਜੇ.ਪੀ. ਵਿਚ ਸ਼ਾਮਲ

ਚੰਡੀਗੜ : ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ (Former Cabinet Minister Rana Gurmeet Singh Sodhi) ਨੇ ਕਾਂਗਰਸ (Congress) ਤੋਂ ਦਿੱਤਾ ਅਸਤੀਫ਼ਾ (Resign) ਦੇ ਦਿੱਤਾ…

ਚੰਡੀਗੜ : ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ (Former Cabinet Minister Rana Gurmeet Singh Sodhi) ਨੇ ਕਾਂਗਰਸ (Congress) ਤੋਂ ਦਿੱਤਾ ਅਸਤੀਫ਼ਾ (Resign) ਦੇ ਦਿੱਤਾ ਹੈ। ਅਸਤੀਫੇ ਤੋਂ ਬਾਅਦ ਰਾਣਾ ਗੁਰਮੀਤ ਸਿੰਘ ਸੋਢੀ (Rana Gurmeet Singh Sodhi) ਬੀ.ਜੇ. ਪੀ.  (BJP) ’ਚ ਸ਼ਾਮਿਲ ਹੋ ਗਏ ਹਨ। ਦੱਸਣਯੋਗ ਹੈ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ (Captain Amrinder Singh) ਕਾਂਗਰਸ ਵਿਚ ਮੁੱਖ ਮੰਤਰੀ ਸਨ ਤਾਂ ਉਸ ਵੇਲੇ ਰਾਣਾ ਗੁਰਮੀਤ ਸਿੰਘ ਸੋਢੀ ਪੰਜਾਬ ਦੇ ਖੇਡ ਮੰਤਰੀ ਸਨ ਅਤੇ ਉਨ੍ਹਾਂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਕਾਫੀ ਨੇੜਤਾ ਸੀ।

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਵੇਲੇ ਕਾਂਗਰਸ ਸਰਕਾਰ ਵਿਚ ਮੰਤਰੀ ਰਹੇ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ।
ਰਾਣਾ ਸੋਢੀ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਨ। ਰਾਣਾ ਕੈਪਟਨ ਸਰਕਾਰ ਵਿਚ ਖੇਡ ਮੰਤਰੀ ਸਨ। ਹਾਲਾਂਕਿ ਕੈਪਟਨ ਨੂੰ ਸੀ.ਐੱਮ. ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ ਉਨ੍ਹਾਂ ਵਲੋਂ ਮੰਤਰੀ ਅਹੁਦੇ ਖੋਹ ਲਏ ਗਏ। ਇਸ ਤੋਂ ਬਾਅਦ ਉਹ ਖਾਮੋਸ਼ ਹੋ ਕੇ ਬੈਠ ਗਏ। ਉਨ੍ਹਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾ ਲਈ ਸੀ।ਰਾਣਾ ਸੋਢੀ ਇਸ ਵੇਲੇ ਗੁਰੂਹਰਸਹਾਏ ਤੋਂ ਵਿਧਾਇਕ ਹਨ। ਗੁਰੂਹਰਸਹਾਏ ਤੋਂ ਰਾਣਾ ਸੋਢੀ ਲਗਾਤਾਰ 4 ਵਾਰ ਵਿਧਾਇਕ ਰਹਿ ਚੁੱਕੇ ਹਨ। 

Leave a Reply

Your email address will not be published. Required fields are marked *