ਬਿਕਰਮ ਮਜੀਠੀਆ ਖਿਲਾਫ ਦਰਜ FIR ‘ਤੇ ਬੋਲੇ ਕੈਪਟਨ, ਕਿਹਾ- ‘ਬਿਨਾਂ ਸਬੂਤ ਤੋਂ ਕੇਸ ਦਰਜ ਕਰਨਾ ਗ਼ਲਤ’

ਰਾਜਪੁਰਾ : ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਖਿਲਾਫ ਦਰਜ ਕੀਤੇ ਗਏ ਕੇਸ ਨੂੰ ਲੈਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ…

ਰਾਜਪੁਰਾ : ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਖਿਲਾਫ ਦਰਜ ਕੀਤੇ ਗਏ ਕੇਸ ਨੂੰ ਲੈਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ  ਵੱਲੋਂ ਮਜੀਠੀਆ ਖਿਲਾਫ ਦਰਜ ਕੀਤੇ ਗਏ ਕੇਸ ‘ਤੇ ਸਵਾਲ ਖੜ੍ਹੇ ਕੀਤੇ ਹਨ। ਕੈਪਟਨ ਨੇ ਕਿਹਾ ਕਿ ਮਜੀਠੀਆ ‘ਤੇ ਗਲਤ ਤਰੀਕੇ ਨਾਲ FIR ਦਰਜ ਕੀਤਾ ਗਿਆ ਹੈ। ਕੈਪਟਨ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਗਲਤ ਕਰਾਰ ਦਿੱਤਾ ਹੈ।

Also Read : ਬੇਅਦਬੀ ਮਾਮਲਿਆਂ ‘ਚ ਰਾਜਨੀਤੀ ਬਰਦਾਸ਼ਤ ਨਹੀਂ : ਸੁਖਬੀਰ ਬਾਦਲ

ਦੱਸ ਦੇਈਏ ਕਿ ਅੱਜ ਪੰਜਾਬ ਸਰਕਾਰ ਵੱਲੋਂ ਬਿਕਰਮ ਮਜੀਠੀਆ ‘ਤੇ ਡਰੱਗ ਮਾਮਲੇ ‘ਚ FIR ਦਰਜ ਕੀਤੀ ਗਈ ਹੈ, ਜਿਸ ਤਹਿਤ ਮਜੀਠੀਆ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਮਜੀਠੀਆ ‘ਤੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਲਈ ਕਈ ਆਗੂਆਂ ਨੇ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕਈ ਅਕਾਲੀ ਆਗੂਆਂ ਨੇ ਦੋਸ਼ ਲਾਇਆ ਹੈ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਕਾਂਗਰਸ ਸਰਕਾਰ ਵੱਲੋਂ ਚੋਣਾਂ ਵਿੱਚ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *