ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ

ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ। ਅੱਜ ਹਾਈਕੋਰਟ ਵੱਲੋਂ ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ ਹੋਣ ਵਾਲੀ ਸੁਣਵਾਈ ਟਾਲ…

ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ। ਅੱਜ ਹਾਈਕੋਰਟ ਵੱਲੋਂ ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ ਹੈ। ਹੁਣ ਉਨ੍ਹਾਂ ਦੀ ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ 18 ਜਨਵਰੀ ਨੂੰ ਹੋਵੇਗੀ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਫੇਸਬੁੱਕ ਰਾਹੀਂ ਪੋਸਟ ਸ਼ੇਅਰ ਕਰਦਿਆਂ ਦਿੱਤੀ। ਮਹਿਤਾਬ ਖਹਿਰਾ ਨੇ ਕਿਹਾ ਕਿ ਮੈਨੂੰ ਬਹੁਤ ਉਮੀਦ ਸੀ ਕਿ ਮੇਰੇ ਪਿਤਾ ਦੀ ਅੱਜ ਜ਼ਮਾਨਤ ਹੋ ਜਾਵੇਗੀ ਕਿਉਂਕਿ ਉਹ 100 ਫੀਸਦੀ ਬੇਗੁਨਾਹ ਹਨ ਪਰ ਹਾਈਕੋਰਟ ਨੇ ਜ਼ਮਾਨਤ ਦੀ ਅਗਲੀ ਸੁਣਵਾਈ 18 ਜਨਵਰੀ ’ਤੇ ਪਾ ਦਿੱਤੀ ਹੈ।

Also Read: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਬਲਦੇਵ ਸਿੰਘ ਸਰਾਂ ਨੂੰ ਮਿਲੀ PSPCL ਦੀ ਜ਼ਿੰਮੇਦਾਰੀ

ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਭਲੀਭਾਂਤ ਜਾਣਦੇ ਹੋ ਕਿ ਅਦਾਲਤ ਅੱਗੇ ਕੋਈ ਜ਼ੋਰ ਨਹੀਂ ਹੈ ਪਰ ਮੈਂ ਤੁਹਾਨੂੰ ਫਿਰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਮੇਰੇ ਪਿਤਾ ਤੇ ਸਾਡਾ ਪਰਿਵਾਰ ਵਾਹਿਗੁਰੂ ਦੀ ਕਿਰਪਾ ਨਾਲ ਪੂਰੀ ਤਰਾਂ ਨਾਲ ਅਡੋਲ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਹਰ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ 11 ਨਵੰਬਰ ਨੂੰ ਈ. ਡੀ. ਨੇ ਮਨੀਲਾਂਡਰਿੰਗ ਦੇ ਦੋਸ਼ਾਂ ’ਚ ਗ੍ਰਿਫ਼ਤਾਰ ਕੀਤਾ ਸੀ। ਇਸ ਮਗਰੋਂ ਉਨ੍ਹਾਂ ਵੱਲੋਂ ਮੁਹਾਲੀ ਅਦਾਲਤ ’ਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 13 ਦਸੰਬਰ ਨੂੰ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਕਰਨੀ ਸੀ ਪਰ ਉਹ ਵੀ ਟਾਲ ਦਿੱਤੀ ਗਈ ਹੈ।

Also Read: ਇੰਡੀਅਨ ਆਇਲ ਕੈਂਪਸ ‘ਚ ਲੱਗੀ ਭਿਆਨਕ ਅੱਗ, 3 ਦੀ ਮੌਤ, 35 ਜ਼ਖਮੀ

Leave a Reply

Your email address will not be published. Required fields are marked *