ਜਲੰਧਰ : PNB ਬੈਂਕ ‘ਚ ਗੰਨ ਪੁਆਇੰਟ ‘ਤੇ ਲੱਖਾਂ ਦੀ ਲੁੱਟ

ਜਲੰਧਰ : ਜਲੰਧਰ ਦੇ ਮਾਡਲ ਟਾਊਨ ਇਲਾਕੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ‘ਚ ਲੁੱਟ ਦੀ ਵਾਰਦਾਤ…

ਜਲੰਧਰ : ਜਲੰਧਰ ਦੇ ਮਾਡਲ ਟਾਊਨ ਇਲਾਕੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁਟੇਰੇ ਪੰਜਾਬ ਨੈਸ਼ਨਲ ਬੈਂਕ (Punjab National Bank) ਦੀ ਮਾਡਲ ਟਾਊਨ ਸ਼ਾਖਾ ਤੋਂ 15 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਬੈਂਕ ਕਰਮਚਾਰੀਆਂ ਨੂੰ ਬੰਦੂਕ ਦੀ ਨੋਕ ‘ਤੇ ਬੰਧਕ ਬਣਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

Also Read : ਮਿਆਂਮਾਰ ਦੀ ਜੇਡ ਖਾਨ ‘ਚ ਲੈਂਡਸਲਾਈਡ, 1 ਦੀ ਮੌਤ, 70 ਲਾਪਤਾ

ਦੱਸ ਦਈਏ ਕਿ ਜਾਂਦੇ ਸਮੇਂ ਲੁਟੇਰੇ ਬੈਂਕ ਦਾ ਡੀਵੀਆਰ (DVR) ਵੀ ਨਾਲ ਲੈ ਗਏ। ਘਟਨਾ ਸਵੇਰੇ 9.30 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ। ਸੂਚਨਾ ਤੋਂ ਬਾਅਦ ਕਮਿਸ਼ਨਰੇਟ ਪੁਲਿਸ ‘ਚ ਹੜਕੰਪ ਮਚ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੁਟੇਰਿਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *