ਪੰਜਾਬ ਸਿਆਸਤ ‘ਚ ਵੱਡੇ ਧਮਾਕੇ ਦੇ ਆਸਾਰ! ਬੱਬੂ ਮਾਨ ਤੇ AAP ਆਗੂ ਰਾਘਵ ਚੱਢਾ ਵਿਚਾਲੇ ਹੋਈ ਮੁਲਾਕਾਤ

ਚੰਡੀਗੜ੍ਹ : ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨਾਲ ਮੁਲਾਕਾਤ ਕੀਤੀ। ਇਸ…

ਚੰਡੀਗੜ੍ਹ : ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨਾਲ ਮੁਲਾਕਾਤ ਕੀਤੀ। ਇਸ ਗੱਲ ਦੀ ਜਾਣਕਾਰੀ ਖ਼ੁਦ ਰਾਘਵ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਬੱਬੂ ਮਾਨ ਨਾਲ ਇਕ ਤਸਵੀਰ ਸਾਂਝੀ ਕਰਕੇ ਦਿੱਤੀ ਹੈ।

Also Read: ਪੰਜਾਬ ‘ਚ ਵੱਧ ਰਹੀ ਹੈ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

 

ਰਾਘਵ ਚੱਢਾ ਨੇ ਆਪਣੇ ਟਵੀਟ ‘ਚ ਲਿਖਿਆ ਹੈ, ”ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਸਤਾਦ @BabbuMaan ਨੂੰ ਮਿਲੇ। ਇਸ ਦੌਰਾਨ ਪੰਜਾਬ ਰਾਜ ਬਾਰੇ ਡੂੰਘਾਈ ਨਾਲ ਚਰਚਾ ਕੀਤੀ।” ਰਾਘਵ ਚੱਢਾ ਤੇ ਬੱਬੂ ਮਾਨ ਦੀ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ ਕਿ ਹੁਣ ਮਾਨ ਦਾ ਸਿਆਸੀ ਸਫ਼ਰ ਸ਼ੁਰੂ ਹੋ ਸਕਦਾ ਹੈ। ਹੁਣ ਬੱਬੂ ਮਾਨ ਸਿਆਸਤ ‘ਚ ਐਂਟਰੀ ਕਰਦੇ ਹਨ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Also Read: ਬਿਕਰਮ ਮਜੀਠੀਆ ਨੇ ਕੀਤਾ ਅਦਾਲਤ ਦਾ ਰੁਖ, ਮੋਹਾਲੀ ਕੋਰਟ ‘ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ

Leave a Reply

Your email address will not be published. Required fields are marked *