ਲੁਧਿਆਣਾ ਧਮਾਕੇ ‘ਤੇ ਕੈਪਟਨ ਨੇ ਜਤਾਇਆ ਦੁੱਖ,ਕਿਹਾ- ‘ਮਾਮਲੇ ਦੀ ਤਹਿ ਤੱਕ ਜਾਵੇ ਪੁੁਲਿਸ’

ਚੰਡੀਗੜ੍ਹ  : ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ‘ਚ ਵੀਰਵਾਰ ਨੂੰ ਹੋਏ ਵੱਡੇ ਧਮਾਕੇ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਦੁਖਦਾਈ ਘਟਨਾ ਦੱਸਿਆ ਹੈ।…

ਚੰਡੀਗੜ੍ਹ  : ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ‘ਚ ਵੀਰਵਾਰ ਨੂੰ ਹੋਏ ਵੱਡੇ ਧਮਾਕੇ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਦੁਖਦਾਈ ਘਟਨਾ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਦੀ ਖ਼ਬਰ ਬਾਰੇ ਜਾਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਧਮਾਕੇ ਦੌਰਾਨ ਜ਼ਖਮੀ ਹੋਣ ਵਾਲੇ ਲੋਕਾਂ ਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਨ।

Also Read : ਲੁਧਿਆਣਾ ਬਲਾਸਟ ‘ਤੇ CM ਚੰਨੀ ਦਾ ਵੱਡਾ ਬਿਆਨ, ਕਿਹਾ- ‘ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ’

 

Leave a Reply

Your email address will not be published. Required fields are marked *