ਲੁਧਿਆਣਾ: ਲੁਧਿਆਣਾ (Ludhiana) ਵਿੱਚ ਹੋਏ ਬੰਬ ਧਮਾਕੇ (Bomb Blast) ਨੇ ਪੰਜਾਬ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਘਟਨਾ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਇਹ ਧਮਾਕਾ ਕਿਵੇਂ ਹੋਇਆ, ਇਸ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਹੈ।
Also Read: ਹਰਭਜਨ ਸਿੰਘ ਅੱਜ ਲੈ ਸਕਦੇ ਨੇ ਕ੍ਰਿਕਟ ਤੋਂ ਸੰਨਿਆਸ, ਕੀ ਹੋਵੇਗੀ ਅੱਗੇ ਦੀ ਰਣਨੀਤੀ?
ਉਨ੍ਹਾਂ ਦੱਸਿਆ ਕਿ ਕਰੀਬ 12.15 ਵਜੇ ਲੁਧਿਆਣਾ ਦੇ ਕੋਰਟ ਕੰਪਲੈਕਸ ਦੀ ਦੂਸਰੀ ਮੰਜ਼ਿਲ ਦੇ ਪਬਲਿਕ ਟਾਇਲਟ ‘ਤੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਅਤੇ ਘਟਨਾ ਦਾ ਪਤਾ ਲੱਗਦਿਆਂ ਹੀ ਸਾਰੇ ਸੀਨੀਅਰ ਅਧਿਕਾਰੀ ਉਥੇ ਪਹੁੰਚ ਗਏ। ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਅਜੇ ਤੱਕ ਇਸ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ। ਗੁਰਪ੍ਰੀਤ ਸਿੰਘ ਭੁੱਲਰ ਨੇ ਅੱਗੇ ਦੱਸਿਆ ਕਿ ਜਿਸ ਵਿਅਕਤੀ ਦੀ ਲਾਸ਼ ਉੱਥੋਂ ਮਿਲੀ ਹੈ, ਉਸ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੋ ਸਕਦਾ ਹੈ ਕਿ ਬੰਬ ਦਾ ਅਸਰ ਉਸ ਦੇ ਕੋਲ ਜ਼ਿਆਦਾ ਸੀ ਜਾਂ ਉਹ ਉਸ ਦੇ ਬਹੁਤ ਨੇੜੇ ਸੀ, ਹਾਲਾਂਕਿ ਅਜੇ ਤੱਕ ਇਸ ਗੱਲ ਦੀ ਪੂਰੀ ਪੁਸ਼ਟੀ ਨਹੀਂ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜੋ 4 ਲੋਕ ਜ਼ਖਮੀ ਹੋਏ ਹਨ, ਉਹ ਖਤਰੇ ਤੋਂ ਬਾਹਰ ਹਨ, ਪੂਰੇ ਇਲਾਕੇ ਨੂੰ ਵੀ ਕਲੀਅਰ ਕਰ ਦਿੱਤਾ ਗਿਆ ਹੈ, ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ।
Also Read: SBI ਨੇ ATM ‘ਚੋਂ ਪੈਸੇ ਕਢਵਾਉਣ ਸਬੰਧੀ ਬਦਲਿਆ ਨਿਯਮ, ਜਾਨਣਾ ਹੈ ਜ਼ਰੂਰੀ




