ਜਗਰਾਓਂ : ਜਗਰਾਓਂ (Jagraon) ਵਿਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਵਿਸ਼ਾਲ ਰੈਲੀ (Huge rally) ਆਯੋਜਿਤ ਕੀਤੀ ਗਈ ਹੈ, ਜਿਸ ਵਿਚ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਪਰਕਾਸ਼ ਸਿੰਘ ਬਾਦਲ (Parkash Singh Badal) ਵਲੋਂ ਪੰਜਾਬ ਦੇ ਪਿੰਡਾਂ ਵਿਚ ਸ਼ਹਿਰਾਂ ਵਿਚ ਅਥਾਹ ਵਿਕਾਸ ਕਾਰਜ (Unprecedented development process) ਕਰਵਾਏ ਗਏ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਤਿੰਨ ਸਰਕਾਰਾਂ ਨਾਲ ਮੁਕਾਬਲਾ ਹੈ। ਉਨ੍ਹਾਂ ਕਿਹਾ ਕਿ ਜਿੰਨੀਆਂ ਸੜਕਾਂ ਹਨ ਉਹ ਅਕਾਲੀ ਦਲ ਵਲੋਂ ਬਣਾਈਆਂ ਗਈਆਂ ਹਨ।
ਏਅਰਪੋਰਟ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਕੋਡ ਆਫ ਕੰਡਕਟ ਲੱਗਣ ਨੂੰ ਸਿਰਫ 150 ਘੰਟੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਵਿਚ ਜੋ ਘਟਨਾ ਵਾਪਰੀ ਹੈ ਉਸ ਬਾਰੇ ਪੰਜਾਬ ਸਰਕਾਰ ਵਲੋਂ ਅਜੇ ਤੱਕ ਕੋਈ ਸਬੂਤ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਧਰਮਾਂ ਦੀ ਸਤਿਕਾਰ ਕਰਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕਈ ਪਾਰਟੀਆਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਅ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।



