ਅਜਨਾਲਾ : ਆਮ ਆਦਮੀ ਪਾਰਟੀ (Aam Aadmi party) ਵਲੋਂ 18 ਹੋਰ ਉਮੀਦਵਾਰਾਂ (18 other candidates) ਦਾ ਐਲਾਨ, ਤੀਜੀ ਲਿਸਟ (3rd List) ਜਾਰੀ ਕੀਤੀ ਗਈ ਹੈ। ਵਿਧਾਨ ਸਭਾ ਚੋਣਾਂ (Vidhan Sabha Election) ਨੇੜੇ ਆ ਰਹੀਆਂ ਹਨ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi party) ਇਸ ਵਾਰ ਪੂਰੇ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰ ਰਹੀ ਹੈ ਅਤੇ ਆਪਣੇ ਉਮੀਦਵਾਰਾਂ (Candidates) ਦਾ ਐਲਾਨ ਵੀ ਕੀਤਾ ਜਾ ਰਿਹਾ ਹੈ।
Also Read : ਹਰ ਧਰਮਾਂ ਦਾ ਸਤਿਕਾਰ ਕਰਨ ਵਾਲੀ ਪਾਰਟੀ ਹੈ ਸ਼੍ਰੋਮਣੀ ਅਕਾਲੀ ਦਲ : ਸੁਖਬੀਰ ਬਾਦਲ
ਆਮ ਆਦਮੀ ਪਾਰਟੀ ਵਲੋਂ ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ, ਫਿਲੌਰ ਤੋਂ ਪ੍ਰਿੰਸੀਪਲ ਪ੍ਰੇਮ ਕੁਮਾਰ, ਹੁਸ਼ਿਆਰਪੁਰ ਤੋਂ ਪੰਡਿਤ ਬ੍ਰਹਿਮ ਸ਼ੰਕਰ ਜਿੰਪਾ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਅਟਾਰੀ ਤੋਂ ਏ.ਡੀ.ਸੀ. ਜਸਵਿੰਦਰ ਸਿੰਘ , ਬਾਬਾ ਬਕਾਲਾ ਤੋਂ ਦਲਬੀਰ ਸਿੰਘ ਟੌਂਗ, ਸ੍ਰੀ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ, ਜਲਾਲਾਬਾਦ ਤੋਂ ਜਗਦੀਪ ਗੋਲਡੀ ਕੰਬੋਜ, ਖੇਮਕਰਨ ਤੋਂ ਸਰਵਨ ਸਿੰਘ ਧੁੰਨ, ਲੁਧਿਆਣਾ ਕੇਂਦਰੀ ਤੋਂ ਅਸ਼ੋਕ ਪੱਪੀ ਪਰਾਸ਼ਰ, ਸਰਦੂਲਗੜ੍ਹ ਤੋਂ ਗੁਰਪ੍ਰੀਤ ਸਿੰਘ ਬਨਾਵਲੀ, ਸ਼ੁਤਰਾਣਾ ਤੋਂ ਕੁਲਵੰਤ ਸਿੰਘ ਬਾਜ਼ੀਗਰ, ਚੱਬੇਵਾਲ ਤੋਂ ਹਰਮਿੰਦਰ ਸਿੰਘ ਸੰਧੂ, ਬਲਾਚੌਰ ਤੋਂ ਸੰਤੋਸ਼ ਕਟਾਰੀਆ, ਬਾਘਾ ਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ, ਭੁੱਚੋ ਮੰਡੀ ਤੋਂ ਮਾਸਟਰ ਜਗਸੀਰ ਸਿੰਘ, ਜੈਤੋ ਤੋਂ ਅਮੋਲਕ ਸਿੰਘ ਅਤੇ ਪਟਿਆਲਾ ਦਿਹਾਤੀ ਤੋਂ ਡਾ. ਬਲਬੀਰ ਸਿੰਘ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ।
Also Read : ਗੁਰਦਾਸਪੁਰ ‘ਚ ਅਰਵਿੰਦ ਕੇਜਰੀਵਾਲ ਨੇ ਦਿੱਤੀਆਂ 5 ਨਵੀਆਂ ਗਾਰੰਟੀਆਂ
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ। ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly elections 2022) ਨੂੰ ਲੈ ਕੇ ਆਮ ਆਦਮੀ ਪਾਰਟੀ ਨੇ 30 ਉਮੀਦਵਾਰਾਂ ਦੀ ਦੂਜੀ ਸੂਚੀ (AAP second list of candidates) ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ‘ਆਪ’ ਵਲੋਂ 12 ਨਵੰਬਰ ਨੂੰ ਆਪਣੇ ਦਸ ਵਿਧਾਇਕਾਂ ਦੀ ਸੂਚੀ ਜਾਰੀ ਕਰੇ ਚੋਣ ਮੈਦਾਨ ‘ਚ ਮੁੜ ਉਤਾਰਿਆ ਸੀ।




