ਸ਼ਹਿਨਾਜ਼ ਗਿੱਲ ਦੇ ਪਿਤਾ ‘ਤੇ ਹੋਈ ਫਾਇਰਿੰਗ, ਕੁਝ ਦਿਨ ਪਹਿਲਾਂ ਭਾਜਪਾ ‘ਚ ਹੋਏ ਸੀ ਸ਼ਾਮਲ

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ (Amritsar) ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸ਼ਹਿਨਾਜ਼ ਗਿੱਲ (Sehnaz Gill) ਦੇ ਪਿਤਾ ਸੰਤੋਖ ਸਿੰਘ (Santokh Singh)…

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ (Amritsar) ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸ਼ਹਿਨਾਜ਼ ਗਿੱਲ (Sehnaz Gill) ਦੇ ਪਿਤਾ ਸੰਤੋਖ ਸਿੰਘ (Santokh Singh) ਜੋ ਕਿ ਕੁਝ ਦਿਨ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸਨ, ‘ਤੇ ਜਾਨਲੇਵਾ ਹਮਲਾ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸੰਤੋਖ ਸਿੰਘ ‘ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ (Firing) ਚਲਾ ਦਿੱਤੀ ਗਈ। ਇਸ ਹਮਲੇ ‘ਚ ਉਸ ਦੀ ਜਾਨ ਤਾਂ ਬੱਚ ਗਈ ਪਰ ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਕਾਫੀ ਦਹਿਸ਼ਤ ਪਾਈ ਜਾ ਰਹੀ ਹੈ।

Also Read : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿਹਤ ਬੀਮਾਂ ਯੋਜਨਾ

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸੰਤੋਖ ਸਿੰਘ ਆਪਣੇ ਡਰਾਈਵਰ ਨਾਲ ਕਾਰ ਵਿੱਚ ਘਰ ਪਰਤ ਰਿਹਾ ਸੀ ਤਾਂ ਕੁਝ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੇ ਅਤੇ ਉਸ ਦੇ ਡਰਾਈਵਰ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 Also Read : ਖੇਤੀ ਕਾਨੂੰਨ ‘ਤੇ ਨਰੇਂਦਰ ਤੋਮਰ ਦਾ U-Turn, ਕਿਹਾ-‘ਸਰਕਾਰ ਦਾ ਅਜਿਹਾ ਕੋਈ ਵਿਚਾਰ ਨਹੀਂ’

ਦੱਸ ਦੇਈਏ ਕਿ ਸੰਤੋਖ ਸਿੰਘ (Santokh Singh) ਕੁਝ ਦਿਨ ਪਹਿਲਾਂ ਹੀ ਭਾਜਪਾ (BJP) ਵਿੱਚ ਸ਼ਾਮਲ ਹੋਏ ਹਨ।ਦੱਸਿਆ ਜਾ ਰਿਹਾ ਹੈ ਕਿ ਉਹ ਖਡੂਰ ਸਾਹਿਬ (Khadoor Sahib) ਤੋਂ ਟਿਕਟ ਲੈ ਸਕਦੇ ਹਨ। ਇਸ ਲਈ ਕੀ ਇਸ ਹਮਲੇ ਪਿੱਛੇ ਕੋਈ ਸਿਆਸੀ ਰੰਜਿਸ਼ ਜਾਂ ਨਿੱਜੀ ਦੁਸ਼ਮਣੀ ਸੀ,  ਪੁਲਿਸ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

Leave a Reply

Your email address will not be published. Required fields are marked *