ਚੰਡੀਗੜ੍ਹ MC ਚੋਣਾਂ ‘ਚ ‘AAP’ ਮੋਹਰੀ, ਭਗਵੰਤ ਮਾਨ ਬੋਲੇ-‘ਚੰਡੀਗੜ੍ਹੀਆਂ ਦਾ ਧੰਨਵਾਦ’

ਚੰਡੀਗੜ੍ਹ- ਚੰਡੀਗੜ੍ਹ ਵਿਚ ਅੱਜ ਨਗਰ ਨਿਗਮ ਚੋਣਾਂ ਵਿਚ ਬਾਕੀ ਸਾਰੀਆਂ ਰਿਵਾਇਤੀ ਪਾਰਟੀਆਂ ਨੂੰ ਪਛਾੜਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ…

ਚੰਡੀਗੜ੍ਹ- ਚੰਡੀਗੜ੍ਹ ਵਿਚ ਅੱਜ ਨਗਰ ਨਿਗਮ ਚੋਣਾਂ ਵਿਚ ਬਾਕੀ ਸਾਰੀਆਂ ਰਿਵਾਇਤੀ ਪਾਰਟੀਆਂ ਨੂੰ ਪਛਾੜਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਚੰਡੀਗੜ੍ਹ ਵਾਸੀਆਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਮੋਹਾਲੀ ਦੇ ਵੱਡੇ ਸਮਾਜ ਸੇਵੀ ਕੁਲਵੰਤ ਸਿੰਘ ਨੂੰ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ।

Also Read: Chandigarh MC Polls Result 2021: ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ, AAP ਦਾ ਰਿਹਾ ਦਬਦਬਾ

ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੰਡੀਗੜ੍ਹ ਵਿਚ ਪਹਿਲੀ ਵਾਰ ਇਹ ਇਲੈਕਸ਼ਨ ਲੜ ਰਹੀ ਸੀ, ਪਰ ਚੰਡੀਗੜ੍ਹ ਵਾਸੀਆਂ ਨੇ ਆਪ ਨੂੰ ਸਭ ਤੋਂ ਵੱਡੀ ਪਾਰਟੀ ਬਣਾਇਆ ਹੈ। ਨਗਰ ਨਿਗਮ ਚੋਣਾਂ ਵਿਚ ਭਾਜਪਾ ਦੇ ਵੱਡੇ ਦਿੱਗਜ ਚੋਣ ਮੈਦਾਨ ਵਿਚ ਸਨ। ਇੰਨਾ ਹੀ ਨਹੀਂ ਚੰਡੀਗੜ੍ਹ ਦੇ ਰਾਜਪਾਲ ਵੀ ਭਾਜਪਾ ਤੋਂ ਹਨ ਤੇ ਸੈਂਟਰ ਵਿਚ ਸਰਕਾਰ ਵੀ ਭਾਜਪਾ ਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ ਵਾਸੀਆਂ ਨੇ ਸਾਬਿਤ ਕਰ ਦਿੱਤਾ ਕਿ ਲੋਕਤੰਤਰ ਵਿਚ ਲੋਕ ਵੱਡੇ ਹਨ ਲੀਡਰ ਨਹੀ। ਮੌਜੂਦਾ ਚੋਣਾਂ ਵਿਚ ਭਾਜਪਾਈ ਮੇਅਰ ਸਣੇ ਕਈ ਵੱਡੇ ਚਹਿਰਿਆਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਆਮ ਆਦਮੀ ਪਾਰਟੀ ਦੀ ਇਸ ਵੱਡੀ ਜਿੱਤ ਉੱਤੇ ਸਾਰਿਆਂ ਨੂੰ ਮੁਬਾਰਕਬਾਦ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਨੇ ਹੁਣ ਮੰਨ ਬਣਾ ਲਿਆ ਹੈ। ਸਾਰੇ ਰਿਵਾਇਤੀ ਪਾਰਟੀਆਂ ਤੋਂ ਦੁਖੀ ਹਨ। ਚੰਡੀਗੜ੍ਹ ਵਾਸੀ ਡਿਵਲੈਪਮੈਂਟ ਨੂੰ ਪਸੰਦ ਕਰਦੇ ਹਨ। ਇਸ ਲਈ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਸਾਥ ਦਿੱਤਾ ਹੈ। ਭਗਵੰਤ ਮਾਨ ਦੀ ਇਸ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਵੀ ਉਨ੍ਹਾਂ ਨਾਲ ਮੌਜੂਦ ਰਹੇ।

Leave a Reply

Your email address will not be published. Required fields are marked *