ਕੀ ਪੰਜਾਬ ‘ਚ ਮੁੜ ਤੋਂ ਲਾਗੂ ਹੋਣਗੀਆਂ ਪਾਬੰਦੀਆਂ? ਕੋਰੋਨਾ ਰਿਵਿਊ ਮੀਟਿੰਗ ਤੋਂ ਬਾਅਦ ਓਪੀ ਸੋਨੀ ਨੇ ਆਖੀ ਇਹ ਗੱਲ

ਚੰਡੀਗੜ੍ਹ- ਦੇਸ਼ ਵਿਚ ਓਮੀਕਰੋਨ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ। ਚੰਡੀਗੜ੍ਹ ਵਿਚ ਵੀ ਬੀਤੇ ਦਿਨ ਦੋ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ…

ਚੰਡੀਗੜ੍ਹ- ਦੇਸ਼ ਵਿਚ ਓਮੀਕਰੋਨ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ। ਚੰਡੀਗੜ੍ਹ ਵਿਚ ਵੀ ਬੀਤੇ ਦਿਨ ਦੋ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਪੰਜਾਬ ਵਿਚ ਓਮੀਕਰੋਨ ਨੂੰ ਲੈ ਕੇ ਚਿੰਤਾ ਹੋਰ ਵਧ ਗਈ ਹੈ। ਅੱਜ ਇਸੇ ਚਿੰਤਾ ਵਿਚਾਲੇ ਪੰਜਾਬ ਦੇ ਡਿਪਟੀ ਸੀ.ਐੱਮ. ਤੇ ਸਿਹਤ ਮੰਤਰੀ ਓਪੀ ਸੋਨੀ ਨੇ ਉੱਚ ਅਧਿਕਾਰੀਆਂ ਨਾਲ ਕੋਰੋਨਾ ਰਿਵਿਊ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਓਪੀ ਸੋਨੀ ਨੇ ਲਿਵਿੰਗ ਇੰਡੀਆ ਨਿਊਜ਼ ਨਾਲ ਪੰਜਾਬ ਵਿਚ ਕੋਰੋਨਾ ਪਾਬੰਧੀਆਂ ਬਾਰੇ ਵੀ ਚਰਚਾ ਕੀਤੀ।

Also Read: ਸਾਵਧਾਨ! ਭੁੱਲ ਕੇ ਵੀ Google ‘ਤੇ ਸਰਚ ਨਾ ਕਰੋ ਬੈਂਕ ਕਸਟਮਰ ਕੇਅਰ ਨੰਬਰ, SBI ਦੀ ਚਿਤਾਵਨੀ

ਇਸ ਦੌਰਾਨ ਓਪੀ ਸੋਨੀ ਨੇ ਕਿਹਾ ਕਿ ਅੱਜ ਉਨ੍ਹਾਂ ਕੋਰੋਨਾ ਉੱਤੇ ਰਿਵਿਊ ਮੀਟਿੰਗ ਕੀਤੀ ਹੈ, ਜਿਸ ਵਿਚ ਕੋਰੋਨਾ ਨੂੰ ਲੈ ਕੇ ਪੂਰੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ। ਇਸ ਦੌਰਾਨ ਓਪੀ ਸੋਨੀ ਨੇ ਦੱਸਿਆ ਕਿ ਪੰਜਾਬ ਵਿਚ ਅਜੇ ਤੱਕ ਓਮੀਕਰੋਨ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਜੇਕਰ ਕਿਸੇ ਹਾਲਾਤ ਵਿਚ ਪੰਜਾਬ ਵਿਚ ਕੋਰੋਨਾ ਦੀ ਤੀਜੀ ਲਹਿਰ ਆਉਂਦੀ ਹੈ ਤਾਂ ਸੂਬਾ ਸਰਕਾਰ ਨੇ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪੰਜਾਬ ਵਿਚ ਵੈਕਸੀਨੇਸ਼ਨ ਦਾ ਕੰਮ ਤੇਜ਼ੀ ਨਾਲ ਹੋ ਰਿਹਾ ਹੈ। ਪੰਜਾਬ ਵਿਚ 2.70 ਕਰੋੜ ਲੋਕਾਂ ਨੇ ਕੋਰੋਨਾ ਦੀ ਪਹਿਲੀ ਡੋਜ਼ ਲਵਾ ਲਈ ਹੈ। ਇਸ ਤੋਂ ਇਲਾਵਾ 90 ਲੱਖ ਲੋਕਾਂ ਨੂੰ ਕੋਰੋਨਾ ਦੀ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ। ਪੰਜਾਬ ਵਿਚ ਵੈਕਸੀਨ ਹੀ ਕੋਰੋਨਾ ਤੋਂ ਬਚਣ ਦਾ ਇਕਲੌਤਾ ਤਰੀਕਾ ਹੈ।

Also Read: ਬਿਕਰਮ ਮਜੀਠੀਆ ਪੁੱਜੇ ਹਾਈਕੋਰਟ, ਦਾਖ਼ਲ ਕੀਤੀ ਅਗਾਊਂ ਜ਼ਮਾਨਤ ਅਰਜ਼ੀ

ਇਸ ਦੌਰਾਨ ਓਪੀ ਸੋਨੀ ਨੇ ਕਿਹਾ ਕਿ ਅਜੇ ਵੀ ਪੰਜਾਬ ਵਿਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਪੰਜਾਬ ਵਿਚ 50 ਕੋਰੋਨਾ ਵਾਇਰਸ ਦੇ ਮਾਮਲੇ ਦਰਜ ਕੀਤੇ ਗਏ ਹਨ। ਓਮੀਕਰੋਨ  ਦਾ ਅਜੇ ਕੋਈ ਵੀ ਮਾਮਲਾ ਪੰਜਾਬ ਵਿਚ ਨਹੀਂ ਹੈ। ਇਸ ਦੌਰਾਨ ਓਪੀ ਸੋਨੀ ਨੇ ਇਹ ਵੀ ਕਿਹਾ ਕਿ ਕੇਂਦਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਜਲਦੀ ਹੀ 15-18 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾਵੇਗੀ। 

Leave a Reply

Your email address will not be published. Required fields are marked *