ਨਵੇਂ ਸਾਲ ‘ਤੇ ਪੰਜਾਬ ਸਰਕਾਰ ਵਲੋਂ ਸੱਦੀ ਗਈ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ : ਪੰਜਾਬ ਸਰਕਾਰ (Punjab Government) ਵਲੋਂ ਨਵੇਂ ਸਾਲ (New Year) ਮੌਕੇ ਮੰਤਰੀ ਮੰਡਲ (Cabinet Meeting) ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਸ਼ਨੀਵਾਰ ਨੂੰ…

ਚੰਡੀਗੜ੍ਹ : ਪੰਜਾਬ ਸਰਕਾਰ (Punjab Government) ਵਲੋਂ ਨਵੇਂ ਸਾਲ (New Year) ਮੌਕੇ ਮੰਤਰੀ ਮੰਡਲ (Cabinet Meeting) ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਸ਼ਨੀਵਾਰ ਨੂੰ ਸ਼ਾਮ 5:30 ਵਜੇ ਪੰਜਾਬ ਭਵਨ ਸੈਕਟਰ 3 (Sector 3 Punjab Bhawan) ਵਿਖੇ ਚੰਡੀਗੜ੍ਹ (Chandigarh) ਵਿਚ ਬੁਲਾਈ ਗਈ ਹੈ। ਅਜੇ ਮੀਟਿੰਗ (Meeing) ਵਿਚ ਕੀ ਫੈਸਲੇ ਲਏ ਜਾਣਗੇ ਇਸ ਬਾਰੇ ਸਪੱਸ਼ਟ ਨਹੀਂ ਦੱਸਿਆ ਗਿਆ ਹੈ। ਮੁੱਖ ਮੰਤਰੀ (Cheif Minister) ਵਲੋਂ ਅਪੀਲ ਕੀਤੀ ਗਈ ਹੈ ਕਿ ਇਸ ਮੀਟਿੰਗ ਵਿਚ ਸਾਰੇ ਕੈਬਨਿਟ ਮੰਤਰੀ (Cabinet Minister) ਪਹੁੰਚਣ। Also Read: ਚੰਡੀਗੜ੍ਹ ‘ਚ ਕੇਜਰੀਵਾਲ ਕਰਨਗੇ ਧੰਨਵਾਦ ਰੈਲੀ, ਕਲ੍ਹ ਕੈਪਟਨ ਦੇ ਸ਼ਹਿਰ ‘ਚ ਦਿਖਾਉਣਗੇ ਦਮਖਮ


ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ। ਉਵੇਂ-ਉਵੇਂ ਸਿਆਸੀ ਪਾਰਟੀਆਂ ਅਤੇ ਸੱਤਾ ਧਿਰ ਕਾਂਗਰਸ ਵਲੋਂ ਤਿਆਰੀਆਂ ਜ਼ੋਰਾਂ ‘ਤੇ ਹਨ। ਚੋਣ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਕੋਰੋਨਾ ਦਾ ਕਹਿਰ ਵੀ ਲਗਾਤਾਰ ਵੱਧ ਰਿਹਾ ਹੈ। ਪੰਜਾਬ ਵਿਚ ਵੀ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਨੇ ਦਸਤਕ ਦੇ ਦਿੱਤੀ ਹੈ ਅਤੇ ਨਵਾਂਸ਼ਹਿਰ ਤੋਂ ਮਰੀਜ਼ ਦੀ ਪੁਸ਼ਟੀ ਵੀ ਹੋ ਚੁੱਕੀ ਹੈ, ਜੋ ਕਿ ਸਪੇਨ ਤੋਂ ਭਾਰਤ ਆਇਆ ਹੈ। ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਈਨਜ਼ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਫਿਲਹਾਲ ਚੋਣਾਂ ਨੂੰ ਲੈ ਕੇ ਚੋਣ ਮਾਹੌਲ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਪਾਬੰਦੀਆਂ ਲਗਾਉਣ ਨੂੰ ਸਿਰਫ ਅੱਗੇ ਪਾਉਣ ਦਾ ਬਹਾਨਾ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *