ਪੰਜਾਬ ਯੂਨੀਵਰਸਿਟੀ ‘ਤੇ ਹੋਈ ਮੀਟਿੰਗ ਰਹੀ ਬੇਸਿੱਟਾ, ਪੰਜਾਬ ਯੂਨੀਵਰਸਿਟੀ ਪੰਜਾਬ ਦੀ ਰਹੇਗੀ: CM ਮਾਨ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਨਾਲ ਹਰਿਆਣਾ ਦੇ ਕਾਲਜਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ…

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਨਾਲ ਹਰਿਆਣਾ ਦੇ ਕਾਲਜਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਹੋਈ ਮੀਟਿੰਗ ਵਿਚ ਕੋਈ ਫੈਸਲਾ ਨਹੀਂ ਹੋ ਸਕਿਆ। ਅਗਲੀ ਮੀਟਿੰਗ 3 ਜੁਲਾਈ ਨੂੰ ਹੋਵੇਗੀ।

ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੈ ਅਤੇ ਪੰਜਾਬ ਦੀ ਰਹੇਗੀ। ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਬੰਸੀਲਾਲ ਨੇ ਯੂਨੀਵਰਸਿਟੀ ਵਿਚੋਂ ਹਿੱਸਾ ਕੱਢ ਲਿਆ ਸੀ ਅਤੇ ਇਵੇ ਹੀ ਹਿਮਾਚਲ ਨੇ ਆਪਣਾ ਹਿੱਸਾ ਕੱਢਿਆ ਲਿਆ ਸੀ। 

ਮੁੱਖ ਮੰਤਰੀ ਨੇ ਕਿਹਾ ਕਿ ਬੇਸ਼ਕ ਹਰਿਆਣਾ ਪੰਜਾਬ ਯੂਨੀਵਰਸਿਟੀ ਤੋੰ ਆਪਣੇ ਕੁਝ ਕਾਲਜਾਂ ਦੀ ਐਫੀਲਿਏਸ਼ਨ ਮੰਗ ਰਿਹਾ ਹੈ ਪਰ ਉਹ ਪੰਜਾਬ ਯੂਨੀਵਰਸਿਟੀ ‘ਚ ਹਰਿਆਣਾ ਦੀ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇ ਹੱਕ ਵਿਚ ਨਹੀਂ ਹਨ। ਉਨ੍ਹਾਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਤਤਕਾਲੀ ਸੀਐੱਮ ਪ੍ਰਕਾਸ਼ ਸਿੰਘ ਬਾਦਲ ਨੇ ਸਾਲ 2008 ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਸ ਸਬੰਧੀ ਚਿੱਠੀ ਲਿਖੀ ਸੀ ਕਿ ਜੇਕਰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇ ਦਿੱਤਾ ਜਾਵੇ ਤਾਂ ਪੰਜਾਬ ਲਈ ਇਹ ਫਾਇਦੇਮੰਦ ਹੋਵੇਗਾ। ਸੀਐੱਮ ਮਾਨ ਨੇ ਚਿੱਠੀ ਦੀ ਬਾਕਾਇਦਾ ਕਾਪੀ ਵੀ ਦਿਖਾਈ।

 

 

Leave a Reply

Your email address will not be published. Required fields are marked *