ਚੰਡੀਗੜ੍ਹ- ਕਾਂਗਰਸ ਦੇ ਸੀਨੀਅਰ ਆਗੂ ਦਵਿੰਦਰ ਬਬਲਾ ਪਤਨੀ ਹਰਪ੍ਰੀਤ ਬਬਲਾ ਸਮੇਤ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਬੀਜੇਪੀ ਸੰਸਦ ਮੈਂਬਰ ਕਿਰਨ ਖੇਰ ਨੇ ਦੋਵਾਂ ਦਾ ਸਵਾਗਤ ਕੀਤਾ ਅਤੇ ਇਸ ਸਬੰਧ ਵਿੱਚ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਕਰਵਾਇਆ ਹੈ।
Also Read: ਪੰਥਕ ਇਕੱਠ ਦੌਰਾਨ ਗਰਜੇ ਪ੍ਰਕਾਸ਼ ਸਿੰਘ ਬਾਦਲ, ਕਿਹਾ- ‘ਸਾਡੀ ਰੁਹਾਨੀ ਸ਼ਕਤੀ ਖੋਹਣਾ ਚਾਹੁੰਦੀਆਂ ਸਰਕਾਰਾਂ’
ਦੱਸ ਦੇਈਏ ਕਿ ਬੀਤੇ ਦਿਨੀਂ ਦਵਿੰਦਰ ਬਬਲਾ ਵੱਲੋਂ ਪਾਰਟੀ ਪ੍ਰਧਾਨ ਸੁਭਾਸ਼ ਚਾਵਲਾ ਨਾਲ ਇਤਰਾਜ਼ਯੋਗ ਵਿਵਹਾਰ ਕਰਨ ਦੇ ਦੋਸ਼ ਵਿੱਚ ਬਬਲਾ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।




