ਨਵੀਂ ਦਿੱਲੀ : ਦੇਸ਼ ਭਰ ‘ਚ ਕੋਰੋਨਾ ਦੇ ਅੰਕੜੇ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ਦੇ ਹਰ ਹਿੱਸੇ ਵਿੱਚ ਵੱਡੀ ਗਿਣਤੀ ਵਿੱਚ ਕੋਰੋਨਾ ਸੰਕਰਮਿਤ ਪਾਏ ਜਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਸ ਦੀ ਪੁਸ਼ਟੀ ਉਨ੍ਹਾਂ ਨੇ ਆਪਣੇ ਟਵੀਟਰ ਅਕਾਊਂਟ ‘ਤੇ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟਰ ਅਕਾਊਂਟ ‘ਤੇ ਲਿਖਿਆ ਹੈ ਕਿ ”ਮੈਂ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹਾਂ। ਹਲਕੇ ਲੱਛਣ ਦਿੱਖਣ ‘ਤੇ ਮੈਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਜਿਹੜੇ ਲੋਕ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਨਾਲ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਅਲੱਗ ਕਰੋ ਅਤੇ ਆਪਣਾ ਟੈਸਟ ਕਰਵਾਓ।
I have tested positive for Covid. Mild symptoms. Have isolated myself at home. Those who came in touch wid me in last few days, kindly isolate urself and get urself tested
— Arvind Kejriwal (@ArvindKejriwal) January 4, 2022
