ਪਟਿਆਲਾ : ਪੰਜਾਬ ਦੇ ਪਟਿਆਲਾ ਵਿੱਚ ਵੀ ਕੋਰੋਨਾ ਦਾ ਬਲਾਸਟ ਹੋਇਆ ਹੈ। ਦਰਅਸਲ, ਪਟਿਆਲਾ ਦੇ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਹੋਸਟਲ ਨੂੰ ਤੁਰੰਤ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਹੋਸਟਲ ‘ਚ ਕਰੀਬ ਇਕ ਹਜ਼ਾਰ ਵਿਦਿਆਰਥੀ ਰਹਿੰਦੇ ਹਨ।
Also Read : ਦਿੱਲੀ ਦੇ CM ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ੀਟਿਵ, ਟਵੀਟ ਕਰ ਦਿੱਤੀ ਜਾਣਕਾਰੀ
ਇਸ ਦੇ ਨਾਲ ਹੀ ਕੁਝ ਅਜਿਹਾ ਹੀ ਹਾਲ ਯੂਨੀਵਰਸਿਟੀ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।ਹਾਲਾਂਕਿ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਰਾਤ ਨੂੰ ਹੰਗਾਮੀ ਮੀਟਿੰਗ ਵੀ ਬੁਲਾਈ ਸੀ। ਮੀਟਿੰਗ ਦੌਰਾਨ ਸਮੁੱਚੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਦੂਜੇ ਪਾਸੇ ਮੈਡੀਕਲ ਸਿੱਖਿਆ ਮੰਤਰੀ ਰਾਜ ਕੁਮਾਰ ਵੇਰਕਾ (Raj Kumar Verka) ਨੇ ਸਾਰੇ ਵਿਦਿਆਰਥੀਆਂ ਦੇ ਟੈਸਟ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।



