ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿਚ ਹੋਈ ਵੱਡੀ ਚੂਕ ਦਾ ਮਾਮਲਾ ਲਗਾਤਾਰ ਗਰਮਾਉਂਦਾ ਹੀ ਜਾ ਰਿਹਾ ਹੈ। ਪੰਜਾਬ ਕਾਂਗਰਸ ਸਰਕਾਰ ਲਗਾਤਾਰ ਇਸ ਉੱਤੇ ਘਿਰਦੀ ਜਾ ਰਹੀ ਹੈ। ਹੁਣ ਸਾਬਕਾ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਸਤੀਫੇ ਦੀ ਮੰਗ ਕੀਤੀ ਹੈ।
Also Read: ਸਨਕੀ ਪ੍ਰੇਮੀ ਦਾ ਕਾਰਾ, ਜਬਰ-ਜ਼ਨਾਹ ਕਰ ਦਰਖਤ ਨਾਲ ਲਟਕਾਈ ਲੜਕੀ ਦੀ ਲਾਸ਼
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਪੂਰੀ ਤਰ੍ਹਾਂ ਅਸਫਲਤਾ, ਖਾਸ ਤੌਰ ‘ਤੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਪੰਜਾਬ। ਜਦੋਂ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਿਰਵਿਘਨ ਰਸਤਾ ਨਹੀਂ ਦੇ ਸਕਦੇ ਅਤੇ ਉਹ ਵੀ ਪਾਕਿਸਤਾਨ ਦੀ ਸਰਹੱਦ ਤੋਂ ਸਿਰਫ 10 ਕਿਲੋਮੀਟਰ ਦੂਰ, ਤੁਹਾਨੂੰ ਅਹੁਦੇ ‘ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਤੁਹਾਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ!
Also Read: ਸੌਰਵ ਗਾਂਗੁਲੀ ਤੋਂ ਬਾਅਦ ਬੇਟੀ ਸਣੇ ਪਰਿਵਾਰ ਦੇ 4 ਮੈਂਬਰ ਹੋਏ ਕਰੋਨਾ ਪਾਜ਼ੇਟਿਵ
ਦੱਸ ਦਈਏ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਦੇ ਫਿਰੋਜ਼ਪੁਰ ਰੈਲੀ ਨੂੰ ਸੰਬੋਧਿਨ ਕਰਨ ਜਾਂਦੇ ਸਮੇਂ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਦਾ ਕਾਫਲਾ ਤਕਰੀਬਨ 20 ਮਿੰਟ ਸੜਕ ਉੱਤੇ ਰੁਕਿਆ ਰਿਹਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਫਿਰੋਜ਼ਪੁਰ ਰੈਲੀ ਦਾ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਤੇ ਦਿੱਲੀ ਵਾਪਸ ਪਰਤ ਗਏ। ਇਸ ਤੋਂ ਬਾਅਦ ਭਾਰਤੀ ਗ੍ਰਹਿ ਮੰਤਰਾਲਾ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕਾਰਵਾਈ ਦਾ ਹੁਕਮ ਦਿੱਤਾ ਗਿਆ ਹੈ।




