ਜਲੰਧਰ : ਜਲੰਧਰ ‘ਚ ਕੋਰੋਨਾ ਨੇ ਪੈਰ ਪਸਾਰ ਲਏ ਹਨ। ਕਰੋਨਾ ਦੀ ਲਗਾਤਾਰ ਵੱਧ ਰਹੀ ਰਫ਼ਤਾਰ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੱਜ ਯਾਨੀ ਸ਼ਨੀਵਾਰ ਨੂੰ ਜਲੰਧਰ ‘ਚ 344 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ (Corona Positive) ਆਈ ਹੈ। ਦੱਸ ਦਈਏ ਕਿ ਇਨ੍ਹਾਂ ‘ਚੋਂ 30 ਲੋਕ ਦੂਜੇ ਜ਼ਿਲਿਆਂ ਦੇ ਹਨ। ਇਸ ਅਨੁਸਾਰ ਜਲੰਧਰ ਦੇ 314 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਨ੍ਹਾਂ ਵਿੱਚ ਕਈ ਡਾਕਟਰ ਅਤੇ ਛੋਟੇ ਬੱਚੇ ਵੀ ਸ਼ਾਮਲ ਹਨ।
Also Read : ਪੰਜਾਬ ਚੋਣਾਂ 2022 : ਜਾਣੋ ਪੰਜਾਬ ਵਿਧਾਨਸਭਾ ਚੋਣਾਂ ਦਾ ਪੂਰਾ ਪ੍ਰੋਗਰਾਮ
ਇੰਨੀ ਵੱਡੀ ਗਿਣਤੀ ‘ਚ ਪਾਜ਼ੀਟਿਵ ਮਰੀਜ਼ਾਂ ਦੇ ਆਉਣ ਤੋਂ ਬਾਅਦ ਸਿਹਤ ਵਿਭਾਗ ‘ਚ ਹੜਕੰਪ ਮਚ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਪਾਜ਼ੀਟਿਵ (Corona Positive) ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਨੇ ਕਾਫੀ ਤੇਜ਼ੀ ਫੜੀ ਹੈ ਅਤੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਕਾਫੀ ਵੱਧ ਰਹੀ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

