ਨਵੀਂ ਦਿੱਲੀ : ਹੁਣ ਮੈਡੀਕਲ ਵਿਦਿਆਰਥੀਆਂ ਦੀ ਉਡੀਕ ਖਤਮ ਹੋਣ ਵਾਲੀ ਹੈ। ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ (NEET) ਪੀਜੀ ਕਾਉਂਸਲਿੰਗ 12 ਜਨਵਰੀ ਤੋਂ ਸ਼ੁਰੂ ਹੋਵੇਗੀ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ (Mansukh Mandviya) ਨੇ ਇਸ ਬਾਰੇ ਟਵੀਟ ਕੀਤਾ ਹੈ। NEET ਕਾਊਂਸਲਿੰਗ ‘ਚ ਦੇਰੀ ਕਾਰਨ ਨਵੇਂ ਸੈਸ਼ਨ ਲਈ ਦਾਖਲੇ ਅਟਕ ਗਏ ਸਨ, ਜਿਸ ਕਾਰਨ ਪਿਛਲੇ ਮਹੀਨੇ ਰੈਜ਼ੀਡੈਂਟ ਡਾਕਟਰਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ ਅਤੇ ਹੜਤਾਲ ‘ਤੇ ਬੈਠ ਗਏ ਸਨ।
Also Read : ਪੰਜਾਬ ਮੁੱਖ ਚੋਣ ਅਫਸਰ ਕਰੁਣਾ ਰਾਜੂ ਹੋਏ ਕੋਰਨਾ ਪਾਜ਼ੇਟਿਵ
ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਨੇ ਟਵੀਟ ਕੀਤਾ ਕਿ ਸਿਹਤ ਮੰਤਰਾਲੇ ਵੱਲੋਂ ਰੈਜ਼ੀਡੈਂਟ ਡਾਕਟਰਾਂ ਨੂੰ ਦਿੱਤੇ ਭਰੋਸੇ ਅਨੁਸਾਰ, ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 12 ਜਨਵਰੀ, 2022 ਤੋਂ MCC ਦੁਆਰਾ NEET-PG ਕਾਉਂਸਲਿੰਗ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨਾਲ ਦੇਸ਼ ਨੂੰ ਕੋਰੋਨਾ ਵਿਰੁੱਧ ਲੜਾਈ ਵਿਚ ਹੋਰ ਤਾਕਤ ਮਿਲੇਗੀ। ਸਾਰੇ ਉਮੀਦਵਾਰਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।
Also Read : ਮਾਲਵਿਕਾ ਸੂਦ ਨੇ ਫੜ੍ਹਿਆ ਕਾਂਗਰਸ ਦਾ ਪੱਲਾ, ਮੋਗਾ ਤੋਂ ਲੜ ਸਕਦੀ ਹੈ ਚੋਣ
ਕੇਂਦਰੀ ਸਿਹਤ ਮੰਤਰੀ ਡਾਕਟਰ ਮਨਸੁਖ ਮਾਂਡਵੀਆ ਨੇ ਐਤਵਾਰ ਨੂੰ ਕਿਹਾ ਕਿ NEET-PG ਕਾਉਂਸਲਿੰਗ 12 ਜਨਵਰੀ ਤੋਂ ਸ਼ੁਰੂ ਹੋਵੇਗੀ। ਸੁਪਰੀਮ ਕੋਰਟ ਨੇ 7 ਜਨਵਰੀ ਨੂੰ ਆਪਣੇ ਅੰਤਰਿਮ ਆਦੇਸ਼ ਵਿੱਚ, 2021-22 ਲਈ NEET-PG ਦਾਖਲਿਆਂ ਲਈ ਮੈਡੀਕਲ ਕਾਉਂਸਲਿੰਗ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਸੀ। ਅਦਾਲਤ ਨੇ ਹੋਰ ਪੱਛੜੀਆਂ ਸ਼੍ਰੇਣੀਆਂ (OBC) ਦੇ ਵਿਦਿਆਰਥੀਆਂ ਲਈ 27 ਪ੍ਰਤੀਸ਼ਤ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (EWS) ਲਈ 10 ਪ੍ਰਤੀਸ਼ਤ ਰਾਖਵੇਂਕਰਨ ਦੀ ਵੈਧਤਾ ਨੂੰ ਵੀ ਬਰਕਰਾਰ ਰੱਖਿਆ ਸੀ। NEET-PG ਦੀ ਪ੍ਰੀਖਿਆ 11 ਸਤੰਬਰ, 2021 ਨੂੰ ਹੋਈ ਸੀ। ਇਸ ਤੋਂ ਪਹਿਲਾਂ ਜਨਵਰੀ ਅਤੇ ਅਪ੍ਰੈਲ ਵਿੱਚ ਦੋ ਵਾਰ ਪ੍ਰੀਖਿਆ ਪ੍ਰੋਗਰਾਮ ਵਿੱਚ ਬਦਲਾਅ ਕੀਤਾ ਗਿਆ ਸੀ। ਦੇਸ਼ ਭਰ ਦੇ ਵੱਖ-ਵੱਖ ਮੈਡੀਕਲ ਕਾਲਜਾਂ ਦੇ ਰੈਜ਼ੀਡੈਂਟ ਡਾਕਟਰਾਂ ਨੇ ਕਾਊਂਸਲਿੰਗ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਮਹੀਨੇ ਪ੍ਰਦਰਸ਼ਨ ਕੀਤਾ ਸੀ ਅਤੇ ਕੰਮ ਦਾ ਬਾਈਕਾਟ ਕੀਤਾ ਸੀ।



