ਨਵੀਂ ਦਿੱਲੀ : ਦਿੱਲੀ (Delhi) ‘ਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ (Corona Cases) ਵਿਚਕਾਰ ਇੱਕ ਹੋਰ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਦਰਅਸਲ, ਰਾਜਧਾਨੀ ਦਿੱਲੀ (Capital Delhi) ‘ਚ 1000 ਤੋਂ ਵੱਧ ਪੁਲਿਸ ਮੁਲਾਜ਼ਮ ਪਾਜ਼ੇਟਿਵ (Delhi Police personnel corona positive) ਪਾਏ ਗਏ ਹਨ। ਇਸ ਦੇ ਨਾਲ ਹੀ ਲੋਕ ਸੰਪਰਕ ਅਧਿਕਾਰੀ (PRO) ਅਤੇ ਵਧੀਕ ਕਮਿਸ਼ਨਰ ਚਿਨਮਯ ਬਿਸਵਾਲ (Additional Commissioner Chinmay Biswal) ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ (Corona report positive) ਆਈ ਹੈ। Also Read : ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ, ਟਵਿੱਟਰ ‘ਤੇ ਦਿੱਤੀ ਜਾਣਕਾਰੀ

ਰਾਸ਼ਟਰੀ ਰਾਜਧਾਨੀ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਵਾਧੇ ਦਰਮਿਆਨ ਐਡੀਸ਼ਨਲ ਪੁਲਸ ਕਮਿਸ਼ਨਰ ਸਮੇਤ ਦਿੱਲੀ ਪੁਲਸ ਦੇ 1000 ਤੋਂ ਵੱਧ ਕਰਮੀ ਕੋਰੋਨਾ ਨਾਲ ਪੀੜਤ ਪਾਏ ਗਏ ਹਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ,‘‘1000 ਤੋਂ ਵੱਧ ਪੁਲਸ ਕਰਮੀ ਪਾਜ਼ੇਟਿਵ ਪਾਏ ਗਏ ਹਨ। ਉਹ ਫ਼ੋਰਸ ਦੀਆਂ ਵੱਖ-ਵੱਖ ਇਕਾਈਆਂ ਤੋਂ ਹਨ ਅਤੇ ਏਕਾਂਤਵਾਸ ਕਰ ਰਹੇ ਹਨ।’’Also Read : ਜੋਕੋਵਿਚ ਨੇ ਜਿੱਤੀ ਕਾਨੂੰਨੀ ਲੜਾਈ : ਵਾਪਸ ਮਿਲਿਆ ਪਾਸਪੋਰਟ ਤੇ ਵੀਜ਼ਾ, ਹੋਈ ਰਿਹਾਈ

ਦਿੱਲੀ ਪੁਲਸ ’ਚ 80 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਹਨ। ਦਿੱਲੀ ਪੁਲਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਪੁਲਸ ਮੁਲਾਜ਼ਮਾਂ ਦਰਮਿਆਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮਾਨਕ ਓਪਰੇਟਿੰਗ ਪ੍ਰਕਿਰਿਆ (ਐੱਸ.ਓ.ਪੀ.) ਜਾਰੀ ਕੀਤੀ ਸੀ। ਐੱਸ.ਓ.ਪੀ. ਅਨੁਸਾਰ, ਸਾਰੇ ਪੁਲਸ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਮਾਸਕ ਲਗਾਉਣਾ, ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਨਾ ਅਤੇ ਹੱਥਾਂ ਨੂੰ ਵਾਰ-ਵਾਰ ਧੋਣ ਜਾਂ ਸੈਨੇਟਾਈਜ਼ ਦੀ ਵਰਤੋਂ ਕਰਦੇ ਰਹਿਣਾ ਚਾਹੀਦਾ ਹੈ। ਇਸ ’ਚ ਕਿਹਾ ਗਿਆ ਹੈ,‘‘ਜਿਨ੍ਹਾਂ ਮੁਲਾਜ਼ਮਾਂ ਨੇ ਮੈਡੀਕਲ ਥਾਂਵਾਂ ਤੋਂ ਕੋਰੋਨਾ ਟੀਕੇ ਦੀ ਖ਼ੁਰਾਕ ਨਹੀਂ ਲਈ ਹੈ, ਉਹ ਟੀਕਾਕਰਨ ਲਈ ਮੁੜ ਤੋਂ ਡਾਕਟਰਾਂ ਦੀ ਰਾਏ ਲੈ ਸਕਦੇ ਹਨ।’’



