ਮੋਗਾ- ਪੰਜਾਬ ਵਿਚ ਕੋਰੋਨਾ ਮਾਮਲੇ ਲਗਾਤਾਰ ਵਧ ਵੱਧ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਵਿਚ ਨਸ਼ਾ ਵਧਣ ਕਰਕੇ ਵੱਖ ਵੱਖ ਥਾਵਾਂ ‘ਤੇ ਨਸ਼ਾ ਛੁਡਾਊ ਕੇਂਦਰ ਬਣਾਏ ਗਏ ਹਨ। ਰੋਜਾਨਾ ਪੰਜਾਬ ਵਿਚ ਨਸ਼ੇ ਕਰਕੇ ਮੌਤਾਂ ਦਾ ਆਂਕੜਾ ਵੱਧ ਰਿਹਾ ਹੈ। ਅੱਜ ਤਾਜਾ ਮਾਮਲਾ ਮੋਗਾ ਜ਼ਿਲ੍ਹੇ ਦੇ ਪਿੰਡ ਡਰੋਲੀ ਭਾਈ ਵਿਖੇ ਸਾਹਮਣੇ ਆਈ ਹੈ। ਇੱਥੋਂ ਦੇ ਗੁਰਦੁਆਰਾ ਸਾਹਿਬ ਵਿਚ ਇਕ ਨਸ਼ਾ ਛੁਡਾਊ ਕੇਂਦਰ ਬਣਾਇਆ ਗਿਆ ਹੈ। ਇਸ ਨਸ਼ਾ ਛੁਡਾਊ ਕੇਂਦਰ ਵਿਚ 24 ਸਾਲਾ ਨੌਜਵਾਨ ਸਤਨਾਮ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਆਰਫਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸ਼ੱਕੀ ਹਾਲਤਾਂ ਵਿਚ ਮੌਤ ਹੋ ਗਈ।
ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕੋਈ ਵੀ ਨਤੀਜਾ ਨਹੀਂ ਨਿਕਲਿਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਮੁਖ਼ਤਿਆਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਬੇਟੇ ਨੂੰ ਮਾਰਿਆ ਗਿਆ ਹੈ ਪਰ ਪੁਲਿਸ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਸਤਨਾਮ ਸਿੰਘ ਇਕ ਚੰਗਾ ਕਬੱਡੀ ਖਿਡਾਰੀ ਸੀ। ਮ੍ਰਿਤਕ ਸਤਨਾਮ ਸਿੰਘ ਨੂੰ ਨਸ਼ੇ ਦੀ ਲੱਤ ਲੱਗਣ ਕਰਕੇ ਕਰੀਬ ਤਿੰਨ ਹਫ਼ਤੇ ਪਹਿਲਾਂ ਹੀ ਉਸ ਦੇ ਪਰਿਵਾਰਕ ਮੈਂਬਰ ਉਸ ਨਸ਼ਾ ਛੁਡਾਊ ਕੇਂਦਰ ਵਿਚ ਛੱਡ ਕੇ ਗਏ ਸਨ।



