ਚੰਡੀਗੜ੍ਹ : ਦੇਸ਼ ਦੀ ਰਾਜਧਾਨੀ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼, ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮੀਂਹ ਤੋਂ ਬਾਅਦ ਠੰਢ ਦਾ ਕਹਿਰ ਜਾਰੀ ਹੈ। ਇਸ ਦੌਰਾਨ ਸੰਘਣੀ ਧੁੰਦ ਮੁਸ਼ਕਲਾਂ ਨੂੰ ਵਧਾ ਰਹੀ ਹੈ। ਦਿੱਲੀ, ਪੰਜਾਬ, ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਅਸਮਾਨ ਵਿੱਚ ਧੁੰਦ ਛਾਈ ਹੋਈ ਹੈ। ਮੌਸਮ ਵਿਭਾਗ (IMD) ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰੀ ਰਾਜਸਥਾਨ ਵਿੱਚ ਸੰਘਣੀ ਧੁੰਦ ਪਈ ਹੈ। ਧੁੰਦ ਕਾਰਨ ਅੰਮ੍ਰਿਤਸਰ, ਚੰਡੀਗੜ੍ਹ, ਹਿਸਾਰ ‘ਚ ਵਿਜ਼ੀਬਿਲਟੀ 25 ਮੀਟਰ ਤੱਕ ਪਹੁੰਚ ਗਈ, ਜਦਕਿ ਪਟਿਆਲਾ, ਅੰਬਾਲਾ, ਪਾਲਮ, ਦੇਹਰਾਦੂਨ, ਪ੍ਰਯਾਗਰਾਜ, ਗੁਨਾ, ਭਾਗਲਪੁਰ ‘ਚ ਧੁੰਦ ਕਾਰਨ 50 ਮੀਟਰ ਤੱਕ ਹੀ ਵਿਜ਼ੀਬਿਲਟੀ ਨਜ਼ਰ ਆਈ।Also Read : ਪੈਟਰੋਲ-ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਆਪਣੇ ਸ਼ਹਿਰ ‘ਚ ਤੇਲ ਦੇ ਰੇਟ
ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸਰਦੀਆਂ ਦੇ ਮੱਧ ‘ਚ ਅਸਮਾਨ ‘ਚ ਧੁੰਦ ਦੀ ਚਾਦਰ ਛਾਈ ਹੋਈ ਹੈ। ਪਾਲਮ ਖੇਤਰ ਵਿੱਚ ਅੱਜ (ਮੰਗਲਵਾਰ) ਸਵੇਰੇ 6.30 ਵਜੇ 50 ਮੀਟਰ ਤੱਕ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਰਾਸ਼ਟਰੀ ਰਾਜਧਾਨੀ ‘ਚ ਬੁੱਧਵਾਰ ਸਵੇਰੇ ਧੁੰਦ ਛਾਈ ਰਹੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦਿਨ ਭਰ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਹੈ।ਦੱਸ ਦੇਈਏ ਕਿ ਬਾਰਿਸ਼ ਤੋਂ ਬਾਅਦ ਪਿਛਲੇ ਦਿਨ ਯਾਨੀ ਸੋਮਵਾਰ ਤੋਂ ਦਿੱਲੀ-ਐੱਨਸੀਆਰ, ਪੰਜਾਬ, ਹਰਿਆਣਾ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ ‘ਚ ਧੁੰਦ ਛਾਈ ਹੋਈ ਹੈ। ਆਈਐਮਡੀ (IMD) ਨੇ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਪੱਛਮੀ ਗੜਬੜੀ ਕਾਰਨ ਮੀਂਹ ਪੈਣ ਤੋਂ ਬਾਅਦ, ਪੂਰੇ ਉੱਤਰ-ਪੱਛਮੀ ਭਾਰਤ ਵਿੱਚ ਸਖ਼ਤ ਠੰਡ ਅਤੇ ਧੁੰਦ ਦੇਖਣ ਨੂੰ ਮਿਲੇਗੀ।Also Read : ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਦੇ ਸਕੂਲ ਇਨ੍ਹਾਂ ਨਿਯਮਾਂ ਦਾ ਕਰਨ ਪਾਲਨ, ਨਹੀਂ ਤਾਂ ਹੋਵੇਗੀ ਕਾਰਵਾਈ
ਆਈਐਮਡੀ (IMD) ਦੀ ਭਵਿੱਖਬਾਣੀ ਦੇ ਅਨੁਸਾਰ, ਦਿੱਲੀ ਵਿੱਚ 14 ਜਨਵਰੀ ਤੱਕ ਦਰਮਿਆਨੀ ਤੋਂ ਸੰਘਣੀ ਧੁੰਦ ਦਿਖਾਈ ਦੇਵੇਗੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ (ਦਿੱਲੀ ਦਾ ਤਾਪਮਾਨ) 6-7 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 20-21 ਡਿਗਰੀ ਸੈਲਸੀਅਸ ਹੋ ਸਕਦਾ ਹੈ।ਸਿਸਟਮ ਆਫ ਏਅਰ ਕੁਆਲਿਟੀ ਐਂਡ ਵੇਦਰ ਫੋਰਕਾਸਟਿੰਗ ਐਂਡ ਰਿਸਰਚ (SAFAR) ਦੇ ਅਨੁਸਾਰ, ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਤਸੱਲੀਬਖਸ਼ ਸ਼੍ਰੇਣੀ ਵਿੱਚ ਹੈ। ਦਿੱਲੀ ਨੇ ਅੱਜ (ਮੰਗਲਵਾਰ) ਯਾਨੀ 11 ਜਨਵਰੀ, 2022 ਦੀ ਸਵੇਰ ਨੂੰ ਔਸਤਨ AQI 93 ਰਿਕਾਰਡ ਕੀਤਾ, ਜੋ ਕਿ ਤਸੱਲੀਬਖਸ਼ ਸ਼੍ਰੇਣੀ ਵਿੱਚ ਆਉਂਦਾ ਹੈ।






