ਬਰਨਾਲਾ- ਪੰਜਾਬ ਵਿਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਆਏ ਦਿਨ ਇਸ ਦੇ ਕੇਸਾਂ ਵਿਚ ਵਾਧਾ ਹੋ ਰਿਹਾ ਹੈ। ਉਥੇ ਹੀ ਹੁਣ ਬਰਨਾਲਾ ਦੇ ਡੀਸੀ ਕੁਮਾਰ ਸੌਰਭ ਰਾਜ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋ ਗਏ ਹਨ।
Also Read: ਸੋਸ਼ਲ ਮੀਡੀਆ ਸਮੱਗਰੀ ਨੂੰ ਲੈ ਕੇ ਸਰਕਾਰ ਚੌਕਸ, 73 ਟਵਿੱਟਰ ਹੈਂਡਲ, 4 ਯੂਟਿਊਬ ਚੈਨਲ ਬਲੌਕ
ਇਸ ਦੌਰਾਨ ਕੁਮਾਰ ਸੌਰਭ ਨੇ ਖੁਦ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਹੈ ਕਿ ਮੈਂ ਕੋਰੋਨਾ ਵਾਇਰਸ ਪਾਜ਼ੇਟਿਵ ਨਿਕਲਿਆ ਹਾਂ। ਜੋ ਵੀ ਲੋਕ ਬੀਤੇ ਦਿਨਾਂ ਵਿਚ ਮੇਰੇ ਸੰਪਰਕ ਵਿਚ ਆਏ ਹਨ ਉਹ ਕਿਰਪਾ ਕਰਕੇ ਆਪਣਾ ਕੋਰੋਨਾ ਵਾਇਰਸ ਟੈਸਟ ਕਰਵਾ ਲੈਣ।




