ਪਟਿਆਲਾ : ਪਟਿਆਲਾ ਦੇ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ (Rajiv Gandhi Law University) ਵਿਚ ਕੋਰੋਨਾ ਦਾ ਬਲਾਸਟ ਹੋਇਆ ਹੈ। ਇਥੋਂ ਦੇ ਸਟਾਫ ਦੇ 41 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਯੂਨੀਵਰਸਿਟੀ ਨੂੰ 2 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
Also Read : ਹਰਿਆਣਾ ਦੇ ਮੇਵਾਤ ‘ਚ ਦਰਦਨਾਕ ਹਾਦਸਾ, ਮਿੱਟੀ ਦੀ ਢਿੱਗਾਂ ਡਿੱਗਣ ਨਾਲ 4 ਲੜਕੀਆਂ ਦੀ ਮੌਤ
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਪਟਿਆਲਾ ਦੇ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ੀਟਿਵ (Corona Positive) ਪਾਏ ਗਏ ਸਨ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਹੋਸਟਲ ਨੂੰ ਤੁਰੰਤ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਹੋਸਟਲ ‘ਚ ਕਰੀਬ ਇਕ ਹਜ਼ਾਰ ਵਿਦਿਆਰਥੀ ਰਹਿੰਦੇ ਹਨ।



