ਪ੍ਰੈੱਸ ਕਾਨਫਰੰਸ ਦੌਰਾਨ ਭਾਵੁਕ ਹੋਏ ਬਿਕਰਮ ਮਜੀਠੀਆ (ਦੇਖੋ ਵੀਡੀਓ)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ (Former Cabinet Minister Bikram Majithia) ਵਲੋਂ ਪ੍ਰੈੱਸ ਕਾਨਫਰੰਸ (Press conference) ਕੀਤੀ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ (Former Cabinet Minister Bikram Majithia) ਵਲੋਂ ਪ੍ਰੈੱਸ ਕਾਨਫਰੰਸ (Press conference) ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਕਾਂਗਰਸ ਸਰਕਾਰ ‘ਤੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ (Punjab Government) ਨੇ ਮੇਰੇ ਖਿਲਾਫ ਸਾਜ਼ਿਸ਼ ਰਚੀ ਹੈ ਅਤੇ ਸਰਕਾਰ ਵਲੋਂ ਨਿਯਮਾਂ ਨੂੰ ਛਿੱਕੇ ਟੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚਾਰ ਵਾਰ ਡੀ.ਜੀ.ਪੀ. ਬਦਲ ਦਿੱਤੇ ਗਏ। ਇਸ ਦੌਰਾਨ ਅਫ਼ਸਰਾਂ ਨੂੰ ਡਰਾਇਆ ਧਮਕਾਇਆ ਗਿਆ।

ਬਿਕਰਮ ਮਜੀਠੀਆ ਨੇ ਕਿਹਾ ਕਿ ਹੱਕ-ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਸੀ.ਐੱਮ. ਅਤੇ ਗ੍ਰਹਿ ਮੰਤਰਾਲੇ ਵਲੋਂ ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ। ਉਨ੍ਹਾਂ ਕਿਹਾ ਕਿ ਇਹ ਸਿਰਫ ਤੇ ਸਿਰਫ਼ ਬਦਲਾਖੋਰੀ ਦੀ ਸਿਆਸਤ ਹੈ। ਉਨ੍ਹਾਂ ਕਿਹਾ ਕਿ ਮੈਂ ਜਦੋਂ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਨਤਮਸਤਕ ਹੋਣ ਗਿਆ ਸੀ ਤਾਂ ਉਥੇ ਇਕ ਬਜ਼ੁਰਗ ਔਰਤ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਸੀ ਉਨ੍ਹਾਂ ਨੇ ਮੈਨੂੰ ਗਲ ਲਾ ਕੇ ਪ੍ਰਮਾਤਮਾ ਦਾ ਸ਼ੁਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਮੈਂ ਪੰਜਾਬ ਮੁੱਖ ਮੰਤਰੀ ਦਾ ਧੰਨਵਾਦੀ ਹਾਂ। ਦੇਖੋ ਹੋਰ ਕੀ ਕਿਹਾ ਬਿਕਰਮ ਮਜੀਠੀਆ ਨੇ। 

Leave a Reply

Your email address will not be published. Required fields are marked *