ਫਾਜ਼ਿਲਕਾ- ਫਾਜ਼ਿਲਕਾ ਦੇ ਪਿੰਡ ਮੋਜਾਮ ‘ਚ ਸ਼ਰਾਬ ਤਸਕਰਾਂ ਵੱਲੋਂ ਐਕਸਾਈਜ਼ ਵਿਭਾਗ ਅਤੇ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਬਕਾਰੀ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੋਜਾਮ ਵਿੱਚ ਸ਼ਰਾਬ ਤਸਕਰਾਂ ਵੱਲੋਂ ਸ਼ਰਾਬ ਤਿਆਰ ਕੀਤੀ ਜਾ ਰਹੀ ਹੈ।
Also Read: ਸੀਨੀਅਰ ਰਾਕੇਟ ਵਿਗਿਆਨੀ ਐਸ ਸੋਮਨਾਥ ISRO ਦੇ ਚੀਫ ਨਿਯੁਕਤ
ਪੰਜਾਬ ਪੁਲਿਸ ਦੇ ਮੁਲਾਜ਼ਮ ਆਬਕਾਰੀ ਇੰਸਪੈਕਟਰ ਫਾਜ਼ਿਲਕਾ ਦੇ ਨਾਲ ਪਿੰਡ ਵਿੱਚ ਛਾਪੇਮਾਰੀ ਕਰਨ ਪੁੱਜੇ। ਉਦੋਂ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਉਸਦੇ ਸਾਥੀਆਂ ਨੇ ਆਪਣੇ ਸਾਥੀ ਨੂੰ ਛੁਡਾਉਣ ਲਈ ਪੁਲਿਸ ‘ਤੇ ਹਮਲਾ ਕਰ ਦਿੱਤਾ। ਜਿਸ ਦੌਰਾਨ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖ਼ਮੀ ਮੁਲਾਜ਼ਮਾਂ ਅਨੁਸਾਰ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।
ਇਸ ਘਟਨਾ ਤੋਂ ਬਾਅਦ ਫਾਜ਼ਿਲਕਾ ਸਦਰ ਪੁਲਿਸ ਨੇ 15 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਫਾਜ਼ਿਲਕਾ ਦੇ ਪਿੰਡ ਮੋਜਾਮ ‘ਚ ਛਾਪੇਮਾਰੀ ਦੌਰਾਨ ਪੁਲਿਸ ਮੁਲਾਜ਼ਮਾਂ ‘ਤੇ ਹੋਏ ਹਮਲੇ ਦੀ ਪੁਲਿਸ ਸਖਤੀ ਨਾਲ ਤਫਤੀਸ਼ ਕਰ ਰਹੀ ਹੈ।



