AAP ਦੇ ਆਗੂ ਅਮਨ ਅਰੋੜਾ ਹੋਏ ਕੋਰੋਨਾ ਪਾਜ਼ੇਟਿਵ, ਖੁਦ ਦਿੱਤੀ ਜਾਣਕਾਰੀ

ਚੰਡੀਗੜ੍ਹ- ਪੰਜਾਬ ’ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦਾ ਕਹਿਰ ਵੱਧਣ ਲੱਗਾ ਹੈ। ਕੋਰੋਨਾ ਨੇ ਇਕ ਵਾਰ ਫਿਰ ਤੋਂ ਸਿਆਸਤਦਾਨਾਂ ਨੂੰ ਆਪਣੀ ਲਪੇਟ ’ਚ…

ਚੰਡੀਗੜ੍ਹ- ਪੰਜਾਬ ’ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦਾ ਕਹਿਰ ਵੱਧਣ ਲੱਗਾ ਹੈ। ਕੋਰੋਨਾ ਨੇ ਇਕ ਵਾਰ ਫਿਰ ਤੋਂ ਸਿਆਸਤਦਾਨਾਂ ਨੂੰ ਆਪਣੀ ਲਪੇਟ ’ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਤਾਜ਼ਾ ਮਾਮਲੇ ’ਚ ਹੁਣ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਕੋਰੋਨਾ ਦੀ ਲਪੇਟ ’ਚ ਆ ਗਏ ਹਨ। ਉਨ੍ਹਾਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੀ ਜਾਣਕਾਰੀ ਖ਼ੁਦ ਅਮਨ ਅਰੋੜਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੰਪਰਕ ’ਚ ਆਉਣ ਵਾਲੇ ਲੋਕਾਂ ਨੂੰ ਵੀ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। 

Also Read: ਕਜ਼ਾਕਿਸਤਾਨ: ਅਸ਼ਾਂਤੀ ਫੈਲਾਉਣ ਦੇ ਦੋਸ਼ ਹੇਠ ਹਿਰਾਸਤ ‘ਚ ਲਏ ਗਏ 3500 ਤੋਂ ਵਧੇਰੇ ਲੋਕ  

ਟਵੀਟ ਕਰਦੇ ਹੋਏ ਅਮਨ ਅਰੋੜਾ ਨੇ ਲਿਖਿਆ, ‘‘ਮੇਰੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਬਿਲਕੁਲ ਤੰਦਰੁਸਤ ਅਤੇ ਵਧੀਆ ਮਹਿਸੂਸ ਕਰ ਰਿਹਾ ਹਾਂ, ਫਿਰ ਵੀ ਘਰੇਲੂ ਇਕਾਂਤਵਾਸ ’ਚ ਹਾਂ। ਜਿਹੜੇ ਵੀ ਪਿਛਲੇ ਦਿਨੀਂ ਮੇਰੇ ਸੰਪਰਕ ’ਚ ਆਏ ਹਨ, ਕ੍ਰਿਪਾ ਕਰਕੇ ਆਪਣਾ ਟੈਸਟ ਕਰਵਾ ਲੈਣ। ਸਾਰਿਆਂ ਨੂੰ ਲੋਹੜੀ ਦੀਆਂ ਬਹੁਤ-ਬਹੁਤ ਮੁਬਾਕਰਾਂ ਅਤੇ ਚੰਗੀ ਸਿਹਤ ਦੀ ਕਾਮਨਾ।’’

Also Read: ਕੋਰੋਨਾ ਪਾਜ਼ੇਟਿਵ ਲੋਕ ਵੀ ਪਾ ਸਕਣਗੇ ਵੋਟ, 80 ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਵੀ ਮਿਲੇਗੀ ਸਹੂਲਤ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 6,36,243 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16702 ਲੋਕਾਂ ਦੀ ਮੌਤ ਹੋ ਚੁੱਕੀ ਹੈ। 592760 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫ਼ਿਊ ਲਗਾਇਆ ਹੋਇਆ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫ਼ਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *