ਸ੍ਰੀ ਮੁਕਤਸਰ ਸਾਹਿਬ : ਮਾਘੀ ਜੋੜ ਮੇਲਾ (Maghi Jodh Mela) ਸਿੱਖ ਧਰਮ ‘ਚ ਖ਼ਾਸ ਮਹੱਤਵ ਰੱਖਦਾ ਹੈ ਅਤੇ ਹਰ ਸਾਲ 40 ਸਿੱਖ ਮੁਕਤਿਆਂ ਦੀ ਸ਼ਹਾਦਤ ਦੀ ਯਾਦ ‘ਚ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਮਾਘੀ ਜੋੜ ਮੇਲੇ ਵਜੋਂ ਮਨਾਇਆ ਜਾਂਦਾ ਹੈ। ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਮਾਘੀ ਜੋੜ ਮੇਲੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ, ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਰਕਾਬ ਸਰ ਸਾਹਿਬ, ਗੁਰਦੁਆਰਾ ਦਾਤਣ ਸਰ ਸਾਹਿਬ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਦਰਸ਼ਨ ਕਰ ਰਹੀਆਂ ਹਨ ਅਤੇ ਧਾਰਮਿਕ ਸਮਾਗਮਾਂ (Religious ceremonies) ਵਿਚ ਹਾਜ਼ਰੀ ਭਰ ਰਹੀਆਂ ਹਨ। Also Read : ਪੱਛਮੀ ਬੰਗਾਲ ਟ੍ਰੇਨ ਹਾਦਸੇ ਵਿਚ ਹੁਣ ਤੱਕ 7 ਲੋਕਾਂ ਦੀ ਮੌਤ, ਪੀ.ਐੱਮ.,ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਹਾਦਸੇ ‘ਤੇ ਜਤਾਇਆ ਦੁੱਖ

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਅਤੇ 40 ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲ ‘ਤੇ ਅੱਧੀ ਰਾਤ ਤੋਂ ਹੀ ਸੰਗਤਾਂ ਪਹੁੰਚ ਰਹੀਆਂ ਹਨ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਇਲਾਵਾ ਪਵਿੱਤਰ ਮੁਕਤ ਸਰੋਵਰ ਵਿਚ ਇਸ਼ਨਾਨ ਕਰਕੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਸੁਮਨ ਅਰਪਿਤ ਕਰ ਰਹੀਆਂ ਹਨ। ਰਾਤ ਸਮੇਂ ਕਾਫ਼ੀ ਧੁੰਦ ਹੋਣ ਦੇ ਬਾਵਜੂਦ ਵੀ ਸੰਗਤਾਂ ਦੀ ਆਮਦ ਲਗਾਤਾਰ ਜਾਰੀ ਰਹੀ ਅਤੇ ਸਵੇਰੇ ਮੌਸਮ ਸਾਫ਼ ਹੁੰਦਿਆਂ ਹੀ ਸ਼ਰਧਾਲੂਆਂ ਦੀ ਗਿਣਤੀ ਵਧਦੀ ਗਈ। ਕੜਾਕੇ ਦੀ ਠੰਢ ਵੀ ਸ਼ਰਧਾਲੂਆਂ ਦੀ ਸ਼ਰਧਾ ਅੱਗੇ ਫਿੱਕੀ ਪੈ ਗਈ।



