ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਵਿਚ ਕਾਂਗਰਸ (Congress) ਵਲੋਂ ਆਪਣੀ ਪਹਿਲੀ ਸੂਚੀ (First List) ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਕਾਂਗਰਸ (Punjab Congress) ਵਲੋਂ ਆਪਣੀ 86 ਉਮੀਦਵਾਰਾਂ (86 Candidates) ਦੀ ਸੂਚੀ ਜਾਰੀ ਕੀਤੀ ਹੈ।ਇਸ ਲਿਸਟ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਚੋਣ ਲੜਨਗੇ, ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ।
ਦੱਸ ਦਈਏ ਕਿ ਪੰਜਾਬ ਵਿਚ ਸਾਰੀਆਂ 117 ਸੀਟਾਂ ‘ਤੇ 14 ਫਰਵਰੀ ਨੂੰ ਵੋਟਿੰਗ ਹੋਵੇਗੀ। 10 ਮਾਰਚ ਨੂੰ ਨਤੀਜੇ ਆਉਣਗੇ। ਕਾਂਗਰਸ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿਨ੍ਹਾਂ 86 ਸੀਟਾਂ ‘ਤੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਹੈ ਉਨ੍ਹਾਂ ਵਿਚ ਮੁੱਖ ਮੰਤਰੀ ਚੰਨੀ ਦਾ ਨਾਂ ਵੀ ਸ਼ਾਮਲ ਹੈ। ਇਸ ਮੁਤਾਬਕ ਸੀ.ਐੱਮ. ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ (ਐੱਸ.ਸੀ.) ਤੋਂ ਚੋਣ ਲੜਣਗੇ। ਇਸ ਤੋਂ ਇਲਾਵਾ ਹਾਲ ਹੀ ਵਿਚ ਕਾਂਗਰਸ ਵਿਚ ਸ਼ਾਮਲ ਹੋਈ ਐਕਟਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਮੋਗਾ ਤੋਂ ਚੋਣ ਲੜੇਗੀ।
ਕਾਦੀਆਂ ਸੀਟ ਤੋਂ ਪ੍ਰਤਾਪ ਸਿੰਘ ਬਾਜਵਾ ਚੋਣ ਮੈਦਾਨ ਵਿਚ ਉਤਰਣਗੇ। ਕਾਂਗਰਸ ਨੇ ਪੰਜਾਬ ਦੇ ਡਿਪਟੀ ਸੀ.ਐੱਮ. ਸੀ.ਐੱਮ. ਸੁਖਜਿੰਦਰ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ ਅਤੇ ਓਮ ਪ੍ਰਕਾਸ਼ ਸੋਨੀ ਨੂੰ ਅੰਮ੍ਰਿਤਸਰ ਸੈਂਟਰਲ ਤੋਂ ਸੂਬਾ ਚੋਣਾਂ ਲਈ ਮੈਦਾਨ ਵਿਚ ਉਤਾਰਿਆ ਹੈ। ਪਰਗਟ ਸਿੰਘ ਜਲੰਧਰ ਕੈਂਟ ਤੋਂ ਅਤੇ ਓਮ ਪ੍ਰਕਾਸ਼ ਸੋਨੀ ਅੰਮ੍ਰਿਤਸਰ ਸੈਂਟਰਲ ਤੋਂ ਚੋਣ ਲੜਣਗੇ।



