ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਪੱਬਾਂ ਭਾਰ ਹਨ। ਇਸੇ ਲੜੀ ਵਿਚ ਆਮ ਆਦਮੀ ਪਾਰਟੀ ਨੇ ਆਪਣੇ ਮੁੱਖ ਮੰਤਰੀ ਚਿਹਰੇ ਲਈ ਪੰਜਾਬ ਦੀ ਜਨਤਾ ਤੋਂ ਰਾਇ ਮੰਗੀ ਸੀ ਤੇ ਭਲਕੇ ਪਾਰਟੀ ਵਲੋਂ ਇਸ ਦਾ ਐਲਾਨ ਕੀਤਾ ਜਾਵੇਗਾ।
Also Read: ਭਗਵੰਤ ਮਾਨ ਨੇ ਵੀ ਕੀਤੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਅੱਗੇ ਵਧਾਉਣ ਦੀ ਮੰਗ
ਦੱਸ ਦਈਏ ਕਿ ਭਲਕੇ ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਮੋਹਾਲੀ ਵਿਚ ਪ੍ਰੈੱਸ ਕਾਨਫਰੰਸ ਕਰਨਗੇ ਤੇ ਦੁਪਹਿਰੇ ਤਕਰੀਬਨ 12 ਵਜੇ ਉਹ ਪੰਜਾਬ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਬੀਤੇ ਦਿਨੀਂ ਪੰਜਾਬ ਮੁੱਖ ਮੰਤਰੀ ਚਿਹਰੇ ਲਈ ਸੂਬੇ ਦੀ ਜਨਤਾ ਤੋਂ ਰਾਇ ਮੰਗੀ ਸੀ। ਇਸ ਦੌਰਾਨ ਕੇਜਰੀਵਾਲ ਵਲੋਂ ਇਕ ਮੋਬਾਇਲ ਨੰਬਰ ਵੀ ਜਾਰੀ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੱਖਾਂ ਦੀ ਗਿਣਤੀ ਵਿਚ ਲੋਕਾਂ ਵਲੋਂ ਉਨ੍ਹਾਂ ਨੂੰ ਸੁਝਾਅ ਦਿੱਤੇ ਜਾ ਰਹੇ ਹਨ।
Also Read: ਸਿੱਖਾਂ ਲਈ ਦੂਜੇ ਸਭ ਤੋਂ ਵੱਡੇ ਤਖਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਦਾ ਦੇਹਾਂਤ

