Breaking news: ਪੰਜਾਬ ‘ਚ ਬੰਦ ਹੋਣਗੇ ਫਰਜ਼ੀ ਟਰੈਵਲ ਏਜੰਟ

ਚੰਡੀਗੜ੍ਹ: ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਪੰਜਾਬ ਸਰਕਾਰ ਨੇ ਹੁਣ ਟਰੈਵਲ ਏਜੰਟ ਅਤੇ…

ਚੰਡੀਗੜ੍ਹ: ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਪੰਜਾਬ ਸਰਕਾਰ ਨੇ ਹੁਣ ਟਰੈਵਲ ਏਜੰਟ ਅਤੇ ਇਮੀਗ੍ਰੇਸ਼ਨ ਏਜੰਸੀ ਤੋਂ ਜਾਂਚ ਕਰਵਾਉਣ ਬਾਰੇ ਸੋਚ ਲਿਆ ਹੈ। ਪੰਜਾਬ ਵਿੱਚ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 10 ਜੁਲਾਈ ਤੱਕ ਸਾਰੇ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੰਤਰੀ ਕੁਲਦੀਪ ਧਾਲੀਵਾਲ ਨੇ ਮੰਨਿਆ ਹੈ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਠੱਗ ਟਰੈਵਲ ਏਜੰਟਾਂ ਦੇ ਚੁੰਗਲ ਵਿੱਚ ਫਸ ਜਾਂਦੇ ਹਨ। ਕਈ ਲੋਕ ਵਿਦੇਸ਼ਾਂ ਵਿਚ ਪ੍ਰੇਸ਼ਾਨ ਹਨ ਅਤੇ ਕਈਆਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਤ ਚੈੱਕ ਕਰਕੇ 10 ਜੁਲਾਈ ਤੱਕ ਰਿਪੋਰਟ ਪੇਸ਼ ਕਰਨ।ਮੰਤਰੀ ਧਾਲੀਵਾਲ ਨੇ ਪੰਜਾਬ ਵਿੱਚ ਕਈ ਟਰੈਵਲ ਏਜੰਟਾਂ ਵੱਲੋਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੇ ਅਮਲ ‘ਤੇ ਚਿੰਤਾ ਪ੍ਰਗਟਾਈ।

ਠੱਗ ਟਰੈਵਲ ਏਜੰਟਾਂ ਅਤੇ ਏਜੰਸੀਆਂ ਖਿਲਾਫ ਮੁਹਿੰਮ
ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸੀ.ਐਮ.ਭਗਵੰਤ ਮਾਨ ਨੇ ਸਿਸਟਮ ਨੂੰ ਸੁਧਾਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਣਾਲੀ ਨਾਲ ਧੋਖਾਧੜੀ ਅਤੇ ਜਾਅਲਸਾਜ਼ੀ ਦੀ ਗੁੰਜਾਇਸ਼ ਨਾਂਹ ਦੇ ਬਰਾਬਰ ਰਹੇਗੀ। ਉਨ੍ਹਾਂ ਪੰਜਾਬ ਵਿੱਚ ਠੱਗਾਂ ਅਤੇ ਫਰਜ਼ੀ ਟਰੈਵਲ ਏਜੰਟਾਂ/ਇਮੀਗ੍ਰੇਸ਼ਨ ਏਜੰਸੀਆਂ ਵਿਰੁੱਧ ਜਲਦੀ ਹੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀ ਗੱਲ ਕਹੀ।

ਮੰਤਰੀ ਧਾਲੀਵਾਲ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਜੇਕਰ ਕਿਸੇ ਪਰਵਾਸੀ ਪੰਜਾਬੀ ਨੂੰ ਜਾਣਬੁੱਝ ਕੇ ਝੂਠੇ ਕੇਸਾਂ ਵਿੱਚ ਫਸਾਇਆ ਗਿਆ ਹੈ ਜਾਂ ਝੂਠੇ ਕੇਸ ਦਰਜ ਕੀਤੇ ਗਏ ਹਨ ਤਾਂ ਅਜਿਹੇ ਮਾਮਲੇ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਉਣੇ ਚਾਹੀਦੇ ਹਨ। ਉਨ੍ਹਾਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਗੱਲ ਕੀਤੀ।

Leave a Reply

Your email address will not be published. Required fields are marked *