ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਐਲਾਨੇ ਗਏ ਭਗਵੰਤ ਮਾਨ (Bhagwant Mann) ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਣਗੇ। ‘ਆਪ’ ਵੱਲੋਂ ਵੀਰਵਾਰ ਨੂੰ ਇਸ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ।। ਦਰਅਸਲ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੁਖੀ ਅਤੇ ਸੰਸਦ ਮੈਂਬਰ ਭਗਵੰਤ ਮਾਨ ਪੰਜਾਬ ਵਿਧਾਨ ਸਭਾ ਚੋਣਾਂ (Punjab Vidhansabha Election) ਵਿੱਚ ‘ਆਪ’ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ‘ਚ ਇਸ ਗੱਲ ਦਾ ਐਲਾਨ ਕੀਤਾ ਹੈ।
Also Read : ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਲਾਂਚ ਕਰਨ ਜਾ ਰਹੀ ਹੈ ਹਿੰਦੀ ਸੀਰੀਅਲ
ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦਾ ਚਿਹਰਾ ਤੈਅ ਕਰਨ ਲਈ ਪੰਜਾਬ ਦੇ ਲੋਕਾਂ ਦੀ ਰਾਏ ਲਈ ਸੀ। ਇਸ ਲਈ ਇੱਕ ਫ਼ੋਨ ਨੰਬਰ ਜਾਰੀ ਕੀਤਾ ਗਿਆ ਸੀ। ਪਾਰਟੀ ਨੇ ਇਸ ਮੁਹਿੰਮ ਦਾ ਨਾਂ ‘ਜਨਤਾ ਚੁੰਨੇਗੀ ਅਪਨਾ ਮੁੱਖ ਮੰਤਰੀ’ ਰੱਖਿਆ ਸੀ। ਆਮ ਆਦਮੀ ਪਾਰਟੀ (AAP) ਨੇ ਦਾਅਵਾ ਕੀਤਾ ਹੈ ਕਿ 4 ਦਿਨਾਂ ਦੇ ਅੰਦਰ 22 ਲੱਖ ਲੋਕਾਂ ਨੇ ਫੋਨ ਕਾਲ, ਮੈਸੇਜ ਅਤੇ ਵਟਸਐਪ ਰਾਹੀਂ ਪਾਰਟੀ ਨੂੰ ਆਪਣੀ ਰਾਏ ਦਿੱਤੀ ਹੈ। ‘ਆਪ’ ਦਾ ਦਾਅਵਾ ਹੈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਰੂਪ ‘ਚ ਦੇਖਣਾ ਚਾਹੁੰਦੇ ਹਨ। ਇਸੇ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਸੀਐਮ ਦਾ ਚਿਹਰਾ ਬਣਾਉਣ ਦਾ ਫੈਸਲਾ ਕੀਤਾ ਹੈ।



