ਚੰਡੀਗੜ੍ਹ: ਜੂਨ ਦੇ ਮਹੀਨੇ ਦੇ ਪਹਿਲੇ 10 ਦਿਨਾਂ ਵਿੱਚ ਮੀਂਹ ਪੀਣ ਕਾਰਨ ਗਰਮੀ ਤੋਂ ਰਾਹਤ ਮਿਲੀ। ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਕਾਰਨ ਮੌਸਮ ’ਚ ਥੋੜ੍ਹੀ ਠੰਡਕ ਬਣੀ ਹੋਈ ਹੈ। ਮੌਸਮ ਵਿਭਾਗ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ 3 ਦਿਨਾਂ ਦੌਰਾਨ ਮੌਸਮ ਖ਼ੁਸ਼ਕ ਰਹੇਗਾ ਪਰ ਐਤਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ਦੌਰਾਨ ਤਾਪਮਾਨ ਵਿਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
ਪੰਜਾਬ ‘ਚ ਨੌਪਾਟਾ ਦੇ ਦਿਨਾਂ ‘ਚ ਵੈਸਟਰਨ ਡਿਸਟਰਬੈਂਸ ਕਾਰਨ ਗਰਮੀ ਤੋਂ ਬਚਣ ਤੋਂ ਬਾਅਦ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਐਤਵਾਰ ਤੋਂ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ‘ਚ ਤਾਪਮਾਨ 45 ਡਿਗਰੀ ਨੂੰ ਪਾਰ ਕਰ ਜਾਵੇਗਾ।
ਮੌਸਮ ਵਿਭਾਗ ਵੱਲੋਂ ਅਲਰਟ
ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਮਾਲਵੇ ਦੇ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਮਾਝੇ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਅਤੇ ਮਾਲਵੇ ਦੇ ਕਪੂਰਥਲਾ ਅਤੇ ਦੁਆਬਾ ਦੇ ਜਲੰਧਰ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਲੁਧਿਆਣਾ ਅਤੇ ਬਰਨਾਲਾ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਐਤਵਾਰ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਇਨ੍ਹਾਂ ਦਿਨਾਂ ਦੌਰਾਨ ਹੀ ਤਾਪਮਾਨ 47 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।
ਘੱਟੋ-ਘੱਟ 26 ਫਿਰ ਵੱਧ ਤੋਂ ਵੱਧ 38 ਡਿਗਰੀ ਨੂੰ ਕੀਤਾ ਪਾਰ
ਸੂਰਜ ਦੀ ਚਮਕ ਦੇ ਨਾਲ ਹੀ ਸੂਬੇ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਲੁਧਿਆਣਾ ਦੇ ਸਮਰਾਲਾ ਵਿੱਚ ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 38.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ 26 ਡਿਗਰੀ ਦਰਜ ਕੀਤਾ ਗਿਆ ਹੈ।


