ਲੁਧਿਆਣਾ- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿਛਲੇ ਸਾਲ ਇਕ ਔਰਤ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਉੱਪਰ ਜਬਰ-ਜਨਾਹ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਪੁਲਿਸ ਪਾਸ ਐੱਫ.ਆਈ.ਆਰ. ਦਰਜ ਕਰਵਾਈ ਸੀ।
Also Read: ਘਾਨਾ ‘ਚ ਜ਼ਬਰਦਸਤ ਧਮਾਕਾ, 17 ਹਲਾਕ ਤੇ 59 ਜ਼ਖਮੀ
ਅਦਾਲਤ ਵਿਚ ਪੇਸ਼ ਨਾ ਹੋਣ ਤੇ ਪਹਿਲਾਂ ਅਦਾਲਤ ਵਲੋਂ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ਦੇ ਜ਼ਮਾਨਤੀ ਅਤੇ ਫਿਰ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ ਪਰ ਫਿਰ ਵੀ ਜਦੋਂ ਇਹ ਸਾਰੇ ਕਥਿਤ ਦੋਸ਼ੀ ਅਦਾਲਤ ਵਿਚ ਪੇਸ਼ ਨਾ ਹੋਏ ਤਾਂ ਅਦਾਲਤ ਵਲੋਂ ਉਨ੍ਹਾਂ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
Also Read: ਹੁਣ ਇੰਡੀਆ ਗੇਟ ‘ਤੇ ਨਹੀਂ, ਸਗੋਂ ਨੈਸ਼ਨਲ ਵਾਰ ਮੈਮੋਰੀਅਲ ‘ਤੇ ਜਗਾਈ ਜਾਵੇਗੀ ਅਮਰ ਜਵਾਨ ਜੋਤੀ



