ਭਿਆਨਕ ਸੜਕੇ ਹਾਦਸੇ ‘ਚ ਬੱਸ ਡਰਾਈਵਰ ਤੇ ਕੰਡਕਟਰ ਦੀ ਮੌਕੇ ‘ਤੇ ਮੌਤ

ਹੁਸ਼ਿਆਰਪੁਰ : ਮਾਹਿਲਪੁਰ-ਗੜ੍ਹਸ਼ੰਕਰ ਰੋਡ (Mahilpur-Garhshankar Road) ਪਿੰਡ ਟੂਟੋਮਜਾਰਾ ਨਜ਼ਦੀਕ (Near village Tutomzara) ਇਕ ਦਰਦਨਾਕ ਸੜਕ ਹਾਦਸਾ ਹੋ ਗਿਆ ਹੈ ਜਿਸ ਵਿਚ ਬੱਸ ਡਰਾਈਵਰ ਤੇ ਕੰਡਕਟਰ…

ਹੁਸ਼ਿਆਰਪੁਰ : ਮਾਹਿਲਪੁਰ-ਗੜ੍ਹਸ਼ੰਕਰ ਰੋਡ (Mahilpur-Garhshankar Road) ਪਿੰਡ ਟੂਟੋਮਜਾਰਾ ਨਜ਼ਦੀਕ (Near village Tutomzara) ਇਕ ਦਰਦਨਾਕ ਸੜਕ ਹਾਦਸਾ ਹੋ ਗਿਆ ਹੈ ਜਿਸ ਵਿਚ ਬੱਸ ਡਰਾਈਵਰ ਤੇ ਕੰਡਕਟਰ (Bus driver and conductor) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 5.30 ਵਜੇ ਦੇ ਕਰੀਬ ਹੋਇਆ ਦੱਸਿਆ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਮੁਤਾਬਕ ਖੜੇ ਕੈਂਟਰ ‘ਚ ਪਨਬੱਸ ਨੇ ਪਿੱਛੋਂ ਦੀ ਟੱਕਰ ਮਾਰ ਦਿੱਤੀ। ਜਿਸ ਕਾਰਣ ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਸਵਾਰੀਆਂ ਤੇ ਕੈਂਟਰ ਚਾਲਕ ਦੇ ਮਾਮੂਲੀ ਸੱਟਾ ਲੱਗੀਆਂ ਹਨ। Also Read :  ਪੰਜਾਬ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਹਥਿਆਰ ਤੇ ਧਮਾਕਾਖੇਜ਼ ਸਮੱਗਰੀ ਕੀਤੀ ਬਰਾਮਦ

ਮਾਹਿਲਪੁਰ 'ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਚਾਲਕ ਤੇ ਕੰਡਕਟਰ ਦੀ ਮੌਤ
ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਦਿੱਲੀ ਤੋਂ ਹੁਸ਼ਿਆਰਪੁਰ ਜਾ ਰਹੀ ਸੀ। ਬੱਸ ਪਿੰਡ ਟੂਟੋਮਜਾਰਾ ਦੇ ਬਾਹਰਵਾਰ ਖਰਾਬ ਹੋਣ ਕਾਰਨ ਉਥੇ ਹੀ ਖੜ੍ਹਾ ਸੀ,ਜਿਸ ਵਿਚ ਲੱਕੜੀ ਦੇ ਫੱਟਿਆਂ ਲੱਦੀਆਂ ਹੋਈਆਂ ਸਨ। ਟੱਕਰ ਇੰਨੀ ਭਿਆਨਕ ਸੀ ਕਿ ਜਿਸ ਵੇਲੇ ਬੱਸ ਦੀ ਕੈਂਟਰ ਨਾਲ ਟੱਕਰ ਹੋਈ ਤਾਂ ਬੱਸ ਦਾ ਅਗਲਾ ਹਿੱਸਾ ਬੁਰੀ ਤਰਾਂ ਨੁਕਸਾਨਿਆ ਗਿਆ। ਬੱਸ ਚਾਲਕ ਤੇ ਕੰਡਕਟਰ ਦੀਆਂ ਲਾਸ਼ਾਂ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ। ਚਾਰ ਹੋਰ ਸਵਾਰੀਆਂ ਨੂੰ ਮਾਮੂਲੀ ਸੱਟਾਂ ਵੱਜੀਆਂ ਹਨ, ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *