ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi party) ਵਲੋਂ ਮੁੱਖ ਮੰਤਰੀ ਦੇ ਉਮੀਦਵਾਰ (Cheif Minister Candidates) ਐਲਾਨੇ ਗਏ ਭਗਵੰਤ ਮਾਨ (Bhagwant Mann) ਜਲੰਧਰ ਵਿਖੇ ਪਹੁੰਚੇ। ਇਥੇ ‘ਆਪ’ ਵਰਕਰਾਂ (Aap Worker) ਵੱਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ (Reporter) ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi party) ਸਰਕਾਰ ਹੀ ਬਣੇਗੀ। ਬਾਕੀ ਪਾਰਟੀਆਂ ਤੋਂ ਮਿਲੇ ਧੋਖੇ ਤੋਂ ਲੋਕ ਹੁਣ ਜਾਣੂੰ ਹਨ ਇਸ ਲਈ ਲੋਕ ਇਨ੍ਹਾਂ ਚੋਣਾਂ ਵਿਚ ਇਨ੍ਹਾਂ ਸਿਆਸੀ ਪਾਰਟੀਆਂ (Political parties) ਨੂੰ ਮਜ਼ਾ ਚਖਾਉਣਾ ਚਾਹੁੰਦੇ ਹਨ। ਹੁਣ ਲੋਕ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣਾ ਚਾਹੁੰਦੇ ਹਨ। ਇਸ ਮੌਕੇ ਭਗਵੰਤ ਮਾਨ ਨੇ ਸਲੋਗਨ ਜਾਰੀ ਕਰਦੇ ਹੋਏ ਕਿਹਾ ਕਿ ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਵਾਂਗੇ ਮੌਕਾ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਦੇ ਮਾਡਲ ਨੂੰ ਪੰਜਾਬ ਵਿਚ ਲੈ ਕੇ ਆਉਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਲੰਡਨ, ਪੈਰਿਸ ਜਾਂ ਸਵਿਟਜ਼ਰਲੈਂਡ ਨਹੀਂ ਸਗੋਂ ਪੰਜਾਬ ਹੀ ਬਣਾਵਾਂਗੇ।
ਭਗਵੰਤ ਮਾਨ ਨੇ ਸਲੋਗਨ ਕੀਤਾ ਜਾਰੀ ‘ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਵਾਂਗੇ ਮੌਕਾ’
ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi party) ਵਲੋਂ ਮੁੱਖ ਮੰਤਰੀ ਦੇ ਉਮੀਦਵਾਰ (Cheif…
